Ferozepur

ਫ਼ਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ BSF ਵਲੋਂ 2 ਏਕੇ-47, ਦੋ ਮੈਗਜ਼ੀਨ ਬਰਾਮਦ, ਤਲਾਸ਼ੀ ਮੁਹਿੰਮ ਜਾਰੀ

ਚੰਡੀਗੜ੍ਹ 12 ਦਸੰਬਰ 2022: ਸੀਮਾ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਗਸ਼ਤ ਦੌਰਾਨ ਫਿਰੋਜ਼ਪੁਰ (Ferozepur) ਸੈਕਟਰ ਵਿੱਚੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਖੇਪ ਨੂੰ ਸੁਰੱਖਿਆ ਲਈ ਵਾੜ ਦੇ ਸਾਹਮਣੇ ਲੂਕਾ ਕੇ ਰੱਖੀ ਹੋਈ ਸੀ |

ਬੀਐਸਐਫ ਅਧਿਕਾਰੀਆਂ ਮੁਤਾਬਕ ਜਵਾਨ ਫਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਇੱਕ ਵਿੱਚ ਗਸ਼ਤ ’ਤੇ ਸਨ। ਭਾਰਤੀ ਸਰਹੱਦ ਵਿੱਚ ਕੰਡਿਆਲੀ ਤਾਰ ਦੇ ਨਾਲ-ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉਸ ਨੂੰ ਕੱਪੜੇ ਵਿੱਚ ਲਪੇਟਿਆ ਹੋਇਆ ਇੱਕ ਪੈਕੇਟ ਮਿਲਿਆ। ਜਿਵੇਂ ਹੀ ਇਸ ਨੂੰ ਖੋਲ੍ਹਿਆ ਗਿਆ ਤਾਂ ਇਸ ਵਿਚ ਲੁਕੋ ਕੇ ਹਥਿਆਰਾਂ ਦੀ ਖੇਪ ਬਰਾਮਦ ਹੋਈ |

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਪੈਕਟ ਵਿੱਚ 2 ਏਕੇ-47 ਅਤੇ ਦੋ ਮੈਗਜ਼ੀਨ, 2 ਪਿਸਤੌਲ ਅਤੇ ਦੋ ਮੈਗਜ਼ੀਨ ਅਤੇ ਕਰੀਬ 40 ਰੌਂਦ ਭੇਜੇ ਗਏ ਸਨ। ਹਥਿਆਰਾਂ ਨੂੰ ਇਸ ਤਰੀਕੇ ਨਾਲ ਪੈਕ ਕੀਤਾ ਗਿਆ ਸੀ ਕਿ ਭਾਵੇਂ ਮੀਂਹ ਪੈ ਜਾਵੇ ਜਾਂ ਪਾਣੀ ਵਿਚ ਡਿੱਗ ਜਾਵੇ, ਹਥਿਆਰਾਂ ਨੂੰ ਨੁਕਸਾਨ ਨਹੀਂ ਪਹੁੰਚਦਾ।

ਪਿਛਲੇ 30 ਦਿਨਾਂ ਦੀ ਗੱਲ ਕਰੀਏ ਤਾਂ ਇਹ ਤੀਜੀ ਵਾਰ ਹੈ ਜਦੋਂ ਏਕੇ-47 ਦੀ ਖੇਪ ਬਰਾਮਦ ਹੋਈ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਫਿਰੋਜ਼ਪੁਰ ਸੈਕਟਰ ਤੋਂ ਦੋ ਵਾਰ 10 ਏਕੇ-47 ਅਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਸਨ।

Scroll to Top