BSF

ਬੀਐੱਸਐੱਫ ਵਲੋਂ ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ 4.490 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ 15 ਦਸੰਬਰ 2022: ਪੰਜਾਬ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਪਾਕਿਸਤਾਨੀ ਡਰੋਨ ਦੀਆਂ ਘੁਸਪੈਠ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀ ਲੈ ਰਹੀਆਂ | ਇੱਕ ਵਾਰ ਫਿਰ ਬੀਐੱਸਐੱਫ (BSF)  ਨੇ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐੱਫਐੱਫ ਨੇ ਅੰਮ੍ਰਿਤਸਰ ਦੇ ਪਿੰਡ ਦਾਉਕੇ ਨੇੜੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਣ ਦਾ ਸ਼ੱਕੀ ਡਰੋਨ ਉਡਾਣ ਦੀ ਆਵਾਜ਼ ਸੁਣੀ। ਇਸ ਦੌਰਾਨ ਬੀਐੱਸਐੱਫ ਨੇ ਡਰੋਨ ਨੂੰ ਅੱਗ ਦੁਆਰਾ ਰੋਕਣ ਦੀ ਕੋਸ਼ਿਸ਼ ਕੀਤੀ।

ਇਸਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਇਸ ਬਾਰੇ ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ । ਤਲਾਸ਼ੀ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਪੀਲੀ ਟੇਪ ਨਾਲ ਲਪੇਟਿਆ ਹੋਇਆ 01 ਪੈਕੇਟ ਬਰਾਮਦ ਕੀਤਾ, ਜਿਸ ਵਿੱਚ ਕੁੱਲ 4.490 ਕਿਲੋ ਹੈਰੋਇਨ ਬਰਾਮਦ ਹੋਈ।

Scroll to Top