Site icon TheUnmute.com

BSF ਵੱਲੋਂ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਹੈਰੋਇਨ ਦੀ ਖੇਪ ਜ਼ਬਤ, ਤਲਾਸ਼ੀ ਮੁਹਿੰਮ ਜਾਰੀ

BSF

ਚੰਡੀਗੜ੍ਹ, 21 ਨਵੰਬਰ 2023: ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਹੈਰੋਇਨ ਦੀ ਖੇਪ ਨੂੰ ਜ਼ਬਤ ਕੀਤਾ ਹੈ। ਹਾਲਾਂਕਿ ਡਰੋਨ ਵਾਪਸ ਜਾਣ ਵਿੱਚ ਕਾਮਯਾਬ ਹੋ ਗਿਆ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 3.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਲਾਕੇ ‘ਚ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਨੇ ਪੀਲੇ ਰੰਗ ਦਾ ਪੈਕਟ ਸੁੱਟਿਆ ਸੀ। ਜਿਸ ਨੂੰ ਜ਼ਬਤ ਕਰ ਲਿਆ ਗਿਆ। ਪੈਕੇਟ ਵਿੱਚ 565 ਗ੍ਰਾਮ ਹੈਰੋਇਨ ਸੀ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਬੀਐਸਐਫ (BSF) ਮੁਤਾਬਕ ਇਹ ਮਾਮਲਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮੋੜ ਵਿੱਚ ਸਾਹਮਣੇ ਆਇਆ ਹੈ। ਬੀਐਸਐਫ ਅਧਿਕਾਰੀਆਂ ਦੇ ਮੁਤਬਕ ਜਵਾਨਾਂ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ 8 ਦਿਨਾਂ ਵਿੱਚ 9 ਡਰੋਨ ਜ਼ਬਤ ਕੀਤੇ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਡਰੋਨ ਅੰਮ੍ਰਿਤਸਰ ਸਰਹੱਦ ਤੋਂ ਜ਼ਬਤ ਕੀਤੇ ਗਏ ਸਨ। ਇਸ ਦੇ ਨਾਲ ਹੀ ਹਾਲ ਹੀ ਵਿੱਚ ਤਰਨ ਤਾਰਨ ਤੋਂ ਵੀ ਇੱਕ ਡਰੋਨ ਬਰਾਮਦ ਹੋਇਆ ਸੀ।

Exit mobile version