July 7, 2024 4:03 pm
ਫ਼ਿਰੋਜਪੁਰ

ਫ਼ਿਰੋਜਪੁਰ ‘ਚ ਕੌਮਾਂਤਰੀ ਸਰਹੱਦ ‘ਤੇ ਬੀਐਸਐਫ ਨੇ ਫਾਇਰਿੰਗ ਕਰ ਸੁੱਟਿਆ ਪਾਕਿਸਤਾਨੀ ਡਰੋਨ

ਫ਼ਿਰੋਜਪੁਰ 09 ਨਵੰਬਰ 2022: ਸੀਮਾ ਪਾਰ ਤੋਂ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ, ਭਾਰਤ ਵਿੱਚ ਲਗਾਤਾਰ ਡਰੋਨ ਰਾਹੀਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਹਰ ਵਾਰ ਪਾਕਿਸਤਾਨ ਨੂੰ ਮੂੰਹ ਦੀ ਵੀ ਖਾਣੀ ਪੈ ਰਹੀ | ਇਸ ਤਹਿਤ ਇੱਕ ਵਾਰ ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਘੁਸਪੈਠ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਨੂੰ ਬੀਐਸਐਫ ਨੇ ਨਾਕਾਮ ਕਰ ਦਿੱਤਾ |

ਫ਼ਿਰੋਜਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਵੱਸੇ ਪਿੰਡ ਵਾਹਗਾ ਨੇੜੇ ਦੀ ਘਟਨਾ ਦੱਸੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਦੇ ਡੀਆਈਜੀ ਅਸ਼ੋਕ ਕੁਮਾਰ ਨੇ ਦੱਸਿਆ ਬੀਤੀ ਰਾਤ 10 ਵਜੇ ਦੇ ਕਰੀਬ ਡਰੋਨ ਦੀ ਹਲਚਲ ਵੇਖੀ ਗਈ ਸੀ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਭਾਰੀ ਫਾਇਰਿੰਗ ਕੀਤੀ ਗਈ ਅਤੇ ਡਰੋਨ ਨੂੰ ਥੱਲੇ ਸੁੱਟਿਆ ਦਿੱਤਾ | ਫਿਲਹਾਲ ਪੁਲਿਸ ਅਤੇ ਬੀਐਸਐਫ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।ਪਤਾ ਲਗਾਇਆ ਜਾ ਰਿਹਾ ਹੈ ਕਿ ਡਰੋਨ ਰਾਹੀਂ ਕੋਈ ਹਥਿਆਰ ਜਾਂ ਫਿਰ ਕੋਈ ਨਸ਼ੇ ਦੀ ਖੇਪ ਤਾਂ ਨਹੀਂ ਭੇਜੀ ਗਈ।

ਦੂਜੇ ਪਾਸੇ ਫ਼ਿਰੋਜਪੁਰ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕੌਮੀ ਸਰਹੱਦ ‘ਤੇ ਡਰੋਨ ਆਉਣ ਦਾ ਮਾਮਲਾ ਸਾਹਮਣੇ ਆਇਆ | ਜਿਸ ਤੋਂ ਬਾਅਦ ਪੁਲਿਸ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

Ferozepur