July 5, 2024 8:05 am
BSF

BSF ਨੇ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਕੀਤਾ ਨਾਕਾਮ, ਡਰੋਨ ਰਾਹੀਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ, ਇਕ ਗ੍ਰਿਫਤਾਰ

ਚੰਡੀਗੜ੍ਹ 15 ਦਸੰਬਰ 2022: ਭਾਰਤੀ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਾਰੇਕੇ ਨੇੜੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਸ਼ੱਕੀ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਵਾਨਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ।

ਬੀਐਸਐਫ ਦੇ ਜਵਾਨਾਂ ਨੇ ਜਦੋਂ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਤਾਂ ਇੱਕ ਪੀਲੇ ਰੰਗ ਦੇ ਸ਼ੱਕੀ ਪੈਕਟ ਵਿੱਚ 2.650 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਦੀ ਲਾਗਤ 13 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਿੱਥੇ ਹੈਰੋਇਨ ਦੇ ਪੈਕੇਟ ਮਿਲੇ ਹਨ, ਉੱਥੇ ਪੈਰਾਂ ਦੇ ਨਿਸ਼ਾਨ ਮਿਲੇ ਹਨ। ਸੁੰਘਣ ਵਾਲੇ ਕੁੱਤੇ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਹੁਣ ਉਸ ਕੋਲੋਂ ਹੈਰੋਇਨ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।