Site icon TheUnmute.com

ਬਸਪਾ ਨੇ ਲੋਕ ਸਭਾ ਚੋਣਾਂ ਲਈ ਸ੍ਰੀ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਸੀਟ ਲਈ ਉਮੀਦਵਾਰ ਐਲਾਨੇ

BSP.

ਚੰਡੀਗੜ੍ਹ/ਜਲੰਧਰ 25ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਬਹੁਜਨ ਸਮਾਜ ਪਾਰਟੀ (BSP) ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਕਰਦਿਆਂ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ।

ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨਾਂ ਨੇ ਮੋਹਰਲੀ ਕਤਾਰ ਖੜ੍ਹੇ ਹੋਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ।

ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਸੱਤ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

Exit mobile version