ਚੰਡੀਗੜ੍ਹ, 19 ਜੂਨ 2024: 10 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ (Jalandhar) ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ (ਬਸਪਾ) ਵੀ ਜਲੰਧਰ ਪੱਛਮੀ ਸੀਟ ਤੋਂ ਆਪਣਾ ਉਮੀਦਵਾਰ ਖੜ੍ਹਾ ਕਰਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਸੁਪਰੀਮੋ ਮਾਇਆਵਤੀ ਨੇ ਇਸ ‘ਤੇ ਚਰਚਾ ਕਰਨ ਲਈ ਯੂਪੀ ‘ਚ ਬੈਠਕ ਬੁਲਾਈ ਹੈ।
ਬੈਠਕ ਵਿੱਚ ਸ਼ਾਮਲ ਹੋਣ ਲਈ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਰਵਾਨਾ ਹੋ ਗਏ ਹਨ। ਉਮੀਦ ਹੈ ਕਿ ਪਾਰਟੀ ਸ਼ਾਮ ਤੱਕ ਇਸ ਸਬੰਧੀ ਕੋਈ ਫੈਸਲਾ ਲੈ ਲਵੇਗੀ। ਇਸ ਬੈਠਕ ਦੀ ਜਾਣਕਾਰੀ ਪਾਰਟੀ ਪ੍ਰਧਾਨ ਜਸਵੀਰ ਗੜ੍ਹੀ ਨੇ ਖੁਦ ਸਾਂਝੀ ਕੀਤੀ ਹੈ।
ਜਲੰਧਰ (Jalandhar) ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਗੱਲ ਕਰੀਏ ਤਾਂ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ। ਪਾਰਟੀ ਦੋ ਹਜ਼ਾਰ ਤੋਂ ਘੱਟ ਵੋਟਾਂ ਹਾਸਲ ਕਰ ਸਕੀ, ਜਦਕਿ ਕਾਂਗਰਸ ਇਸ ਖੇਤਰ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ।