Mayawati

ਬਸਪਾ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ‘ਚ ਇਕੱਲਿਆਂ ਲੜੇਗੀ ਚੋਣ: ਮਾਇਆਵਤੀ

ਚੰਡੀਗੜ੍ਹ, 19 ਜੁਲਾਈ 2023: ਬਸਪਾ ਮੁਖੀ ਮਾਇਆਵਤੀ (Mayawati) ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ 2024 ਲੋਕ ਸਭਾ ਚੋਣਾਂ ਨੇੜੇ ਹਨ, ਸਾਡੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ ਅਤੇ ਅਸੀਂ ਦੇਸ਼ ਭਰ ਵਿਚ ਬੈਠਕਾਂ ਵੀ ਕਰ ਰਹੇ ਹਾਂ। ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਅਸੀਂ ਇਕੱਲੇ ਹੀ ਚੋਣ ਲੜਾਂਗੇ।

ਉਨ੍ਹਾਂ ਕਿਹਾ ਕਿ ਅਸੀਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਦਮ ‘ਤੇ ਚੋਣ ਲੜਾਂਗੇ ਅਤੇ ਹਰਿਆਣਾ, ਪੰਜਾਬ ਅਤੇ ਹੋਰ ਸੂਬਿਆਂ ਵਿੱਚ ਅਸੀਂ ਰਾਜ ਦੀਆਂ ਖੇਤਰੀ ਪਾਰਟੀਆਂ ਨਾਲ ਚੋਣ ਲੜ ਸਕਦੇ ਹਾਂ। ਉਨ੍ਹਾਂ ਕਿਹਾ ਇਨ੍ਹਾਂ ਦਾ ਐੱਨ.ਡੀ.ਏ ਅਤੇ ਯੂ.ਪੀ.ਏ ਨਾਲ ਗੱਠਜੋੜ ਨਾ ਹੋਵੇ |

ਬਸਪਾ ਸੁਪਰੀਮੋ ਮਾਇਆਵਤੀ (Mayawati) ਨੇ ਮੰਗਲਵਾਰ ਨੂੰ ਬੈਂਗਲੁਰੂ ‘ਚ ਹੋਈ ਵਿਰੋਧੀ ਪਾਰਟੀਆਂ ਦੀ ਦੂਜੀ ਆਮ ਬੈਠਕ ‘ਤੇ ਹਮਲਾ ਬੋਲਿਆ ਹੈ। ਲਖਨਊ ਵਿੱਚ ਪ੍ਰੈਸ ਕਾਨਫਰੰਸ ਵਿੱਚ ਮਾਇਆਵਤੀ ਨੇ ਕਿਹਾ ਕਿ ਵਿਰੋਧੀ ਗਠਜੋੜ ਸੱਤਾ ਵਿੱਚ ਆਉਣ ਦਾ ਸੁਪਨਾ ਦੇਖ ਰਿਹਾ ਹੈ। ਬਸਪਾ ਮੁਖੀ ਮਾਇਆਵਤੀ ਨੇ ਐਨਡੀਏ ਜਾਂ ‘ਇੰਡੀਆ ਅਲਾਇੰਸ’ ਤੋਂ ਦੂਰੀ ਬਣਾ ਕੇ ਰੱਖਣ ਦਾ ਐਲਾਨ ਕੀਤਾ ਹੈ।

ਮਾਇਆਵਤੀ ਨੇ ਭਾਜਪਾ ਅਤੇ ਕਾਂਗਰਸ ‘ਤੇ ਸੱਤਾ ਲਈ ਗਠਜੋੜ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜਾਤੀਵਾਦੀ ਪਾਰਟੀਆਂ ਨਾਲ ਗਠਜੋੜ ਕਰ ​​ਰਹੀ ਹੈ। ਇਸ ਤੋਂ ਇਲਾਵਾ ਮਾਇਆਵਤੀ ਨੇ ਦਾਅਵਾ ਕੀਤਾ ਕਿ ਬਸਪਾ ਰਾਜਸਥਾਨ-ਛੱਤੀਸਗੜ੍ਹ ‘ਚ ਇਕੱਲਿਆਂ ਹੀ ਚੋਣ ਲੜੇਗੀ।

Scroll to Top