Site icon TheUnmute.com

2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’, ਹਰ ਵਰਗ ਦਾ ਰੱਖਿਆ ਧਿਆਨ: ਹਰਚੰਦ ਸਿੰਘ ਬਰਸਟ

Harchand Singh Barsat

ਚੰਡੀਗੜ੍ਹ, 10 ਮਾਰਚ 2023: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ 2023-24 ਦੇ ਬਜਟ (Budget) ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ਦੇ ਸਾਰੇ ਵਰਗਾਂ ਦੇ ਵਿਕਾਸ ਅਤੇ ਭਲਾਈ ਲਈ ਬਜਟ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਬਜਟ ਵਿੱਚ ਹਰ ਵਰਗ, ਭਾਵੇਂ ਕਿਸਾਨ ਹੋਵੇ ਜਾਂ ਮਜ਼ਦੂਰ, ਨੌਜਵਾਨ, ਵਿਦਿਆਰਥੀ ਜਾਂ ਸਰਕਾਰੀ ਮੁਲਾਜ਼ਮ, ਸਭ ਦਾ ਧਿਆਨ ਰੱਖਿਆ ਗਿਆ ਹੈ। ਸਾਰੇ ਖੇਤਰਾਂ ਦੇ ਵਿਕਾਸ ਲਈ ਬਜਟ ਵਿੱਚ ਬਹੁਤ ਸਾਰਾ ਪੈਸਾ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਅਤੇ ਰੁਜ਼ਗਾਰ ਵਧਾਉਣ ਲਈ ਕਈ ਅਹਿਮ ਐਲਾਨ ਕੀਤੇ ਹਨ। ਇਸ ਨਾਲ ਪੰਜਾਬ ਦੇ ਕਾਰੋਬਾਰੀਆਂ ਦਾ ਮਨੋਬਲ ਵਧੇਗਾ ਅਤੇ ਸਰਕਾਰ ਦਾ ਮਾਲੀਆ ਵੀ ਵਧੇਗਾ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੁਜ਼ਗਾਰ ਮਿਲੇਗਾ।

ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਖੇਤੀ ਬਜਟ (Budget) ਵਿੱਚ 20 ਫੀਸਦੀ ਦਾ ਵਾਧਾ ਕੀਤਾ ਹੈ। ਇਹ ਫੈਸਲਾ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਪੰਜਾਬ ਦਾ ਵਿਕਾਸ ਖੇਤੀ ਦੇ ਵਿਕਾਸ ਨਾਲ ਹੀ ਹੋ ਸਕਦਾ ਹੈ ਅਤੇ ਮਾਨ ਸਰਕਾਰ ਦਾ ਇਹ ਬਜਟ ਖੇਤੀ ਖੇਤਰ ਵਿੱਚ ਵੱਡੀ ਤਬਦੀਲੀ ਲਿਆਵੇਗਾ।

ਮਾਨ ਸਰਕਾਰ ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ “ਨਵੀਂ ਖੇਤੀ ਨੀਤੀ” ਲਿਆਉਣ ਜਾ ਰਹੀ ਹੈ। ਇਸ ਦੇ ਲਈ ਪਹਿਲਾਂ ਹੀ ਮਾਹਿਰਾਂ ਦੀ ਕਮੇਟੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 38 ਕਰੋੜ ਰੁਪਏ ਦੇ 1 ਲੱਖ ਕੁਇੰਟਲ ਕੁਆਲਿਟੀ ਦੇ ਬੀਜ ਟਰੈਕ ਐਂਡ ਟਰੇਸ ਸਿਸਟਮ ਰਾਹੀਂ ਸਟੇਟ ਨੋਡਲ ਏਜੰਸੀ ਪੈਨਸੀਡ ਵੱਲੋਂ ਖਰੀਦੇ ਗਏ ਹਨ ਅਤੇ ਲਗਭਗ 50,000 ਕਿਸਾਨਾਂ ਨੂੰ 10 ਕਰੋੜ ਰੁਪਏ ਦੇ ਬੀਜ ਸਬਸਿਡੀ ‘ਤੇ ਮੁਹੱਈਆ ਕਰਵਾਏ ਗਏ ਹਨ।

ਇਸ ਤੋਂ ਇਲਾਵਾ, ਸਰਕਾਰ ਨੇ ਵਿੱਤੀ ਸਾਲ 2022-23 ਵਿੱਚ ਕਿਸਾਨਾਂ ਨੂੰ 9,064 ਕਰੋੜ ਰੁਪਏ ਦੀ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ ਅਤੇ ਕਿਸਾਨਾਂ ਦੀ ਸਹਾਇਤਾ ਜਾਰੀ ਰੱਖਣ ਲਈ ਵਿੱਤੀ ਸਾਲ 2023-24 ਵਿੱਚ 9,331 ਕਰੋੜ ਰੁਪਏ ਵੀ ਰੱਖੇ ਹਨ।

Exit mobile version