Site icon TheUnmute.com

Budget 2024: ਸੋਨਾ-ਚਾਂਦੀ ਸਮੇਤ ਮੋਬਾਈਲ ਫੋਨ ਤੇ ਹੋਰ ਉਪਕਰਨ ਹੋਣਗੇ ਸਸਤੇ

Gold and silver

ਚੰਡੀਗੜ੍ਹ, 23 ਜੁਲਾਈ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸੋਨੇ ਅਤੇ ਚਾਂਦੀ (Gold and silver) ‘ਤੇ ਕਸਟਮ ਡਿਊਟੀ 6 ਫੀਸਦੀ ਅਤੇ ਪਲੈਟੀਨਮ ‘ਤੇ 6.4 ਫੀਸਦੀ ਘਟਾਈ ਜਾਵੇਗੀ। ਇਸਦੇ ਨਾਲ ਹੀ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ‘ਤੇ ਕਸਟਮ ਡਿਊਟੀ ਘਟਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੋਬਾਈਲ ਫੋਨਾਂ ਅਤੇ ਉਪਕਰਨਾਂ ਦਾ ਘਰੇਲੂ ਉਤਪਾਦਨ ਵਧਿਆ ਹੈ। ਵਿੱਤ ਮੰਤਰੀ ਨੇ ਮੋਬਾਈਲ ਫੋਨ, ਮੋਬਾਈਲ ਪੀਸੀਬੀਐਸ ਅਤੇ ਮੋਬਾਈਲ ਚਾਰਜਰਾਂ ‘ਤੇ ਬੀਸੀਡੀ ਨੂੰ 15% ਤੱਕ ਘਟਾਉਣ ਦੀ ਤਜਵੀਜ਼ ਰੱਖੀ ਹੈ |

ਇਸਦੇ ਨਾਲ ਹੀ ਕੈਂਸਰ ਦੇ ਮਰੀਜ਼ਾਂ ਲਈ ਤਿੰਨ ਹੋਰ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਐਕਸ-ਰੇ ਟਿਊਬਾਂ ਅਤੇ ਫਲੈਟ ਪੈਨਲ ਡਿਟੈਕਟਰਾਂ ‘ਤੇ ਵੀ ਕਸਟਮ ਡਿਊਟੀ ਘਟਾਈ ਜਾਵੇਗੀ।

Exit mobile version