Site icon TheUnmute.com

Budget: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਖੇਤੀਬਾੜੀ ਤੇ ਕਿਸਾਨੀ ਲਈ ਅਹਿਮ ਐਲਾਨ

Budget

ਚੰਡੀਗੜ੍ਹ, 23 ਜੁਲਾਈ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ (Nirmala Sitharaman) ਬਜਟ (Budget) ਦੌਰਾਨ ਕਿਹਾ ਕਿ ਖੇਤੀ ਦੀ ਉਤਪਾਦਕਤਾ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਵੱਧ ਝਾੜ ਦੇਣ ਵਾਲੀਆਂ ਫ਼ਸਲਾਂ ਦੀਆਂ ਕਿਸਮਾਂ ਦੀ ਵਰਤੋਂ ਕੀਤੀ ਜਾਵੇਗੀ। ਜ਼ਮੀਨ ਦੀ ਰਜਿਸਟਰੀ ਲਈ 6 ਕਰੋੜ ਕਿਸਾਨਾਂ ਦੀ ਜਾਣਕਾਰੀ ਲਿਆਂਦੀ ਜਾਵੇਗੀ। 5 ਸੂਬਿਆਂ ‘ਚ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਣਗੇ। ਕੇਂਦਰ ਨੇ ਕਿਸਾਨਾਂ ਅਤੇ ਖੇਤੀ ਸੈਕਟਰ ਲਈ ਬਜਟ ‘ਚ 1.52 ਲੱਖ ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ |

ਇਸਦੇ ਨਾਲ ਹੀ ਖੋਜ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਕੁਦਰਤੀ ਖੇਤੀ ‘ਤੇ ਧਿਆਨ ਦੇਵੇਗੀ। ਇਸ ਤੋਂ ਇਲਾਵਾ ਫਸਲਾਂ ਦੇ ਉਤਪਾਦਨ, ਭੰਡਾਰਨ ਅਤੇ ਮੰਡੀਕਰਨ ਲਈ ਪ੍ਰਬੰਧ ਕੀਤੇ ਜਾਣਗੇ। ਸਿੱਖਿਆ ਅਤੇ ਹੁਨਰ ਵਿਕਾਸ ਲਈ 1.48 ਲੱਖ ਰੁਪਏ ਖਰਚ ਕੀਤੇ ਜਾਣਗੇ।

ਸਬਜ਼ੀਆਂ ਦੇ ਉਤਪਾਦਨ ਅਤੇ ਸਪਲਾਈ ਲੜੀ ਲਈ ਕਲੱਸਟਰ ਬਣਾਏ ਜਾਣਗੇ। ਝੀਂਗਾ ਉਤਪਾਦਨ ਅਤੇ ਖੋਜ ‘ਤੇ ਕੰਮ ਕੀਤਾ ਜਾਵੇਗਾ। ਦਾਲਾਂ ਅਤੇ ਤੇਲ ਬੀਜਾਂ ਲਈ ਮਿਸ਼ਨ ਮੋਡ ‘ਤੇ ਕੰਮ ਕੀਤਾ ਜਾਵੇਗਾ। ਇਸਦੇ ਨਾਲ ਹੀ 400 ਜ਼ਿਲ੍ਹਿਆਂ ‘ਚ ਫ਼ਸਲਾਂ ਦਾ ਸਰਵੇਖਣ ਕੀਤਾ ਜਾਵੇਗਾ ਅਤੇ 32 ਫ਼ਸਲਾਂ ਦੀਆਂ 109 ਨਵੀਆਂ ਕਿਸਮਾਂ ਪੇਸ਼ ਕੀਤੀਆਂ ਜਾਣਗੀਆਂ। ਬਜਟ ਵਿੱਚ ਬੁਨਿਆਦੀ ਢਾਂਚੇ ਅਤੇ ਨਿਰਮਾਣ ਖੇਤਰਾਂ ‘ਤੇ ਧਿਆਨ ਦਿੱਤਾ ਜਾਵੇਗਾ।

Exit mobile version