Site icon TheUnmute.com

Budget: ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦਾ ਮਿਲੇਗਾ ਲੋਨ: ਵਿੱਤ ਮੰਤਰੀ ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 23 ਜੁਲਾਈ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰ ਰਹੀ ਹੈ। ਕੇਂਦਰ ਸਰਕਾਰ ਨੇ ਦੇਸ਼ ਦੇ ਉੱਚ ਵਿਦਿਅਕ ਅਦਾਰਿਆਂ ‘ਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, ‘ਸਰਕਾਰ ਘਰੇਲੂ ਸੰਸਥਾਵਾਂ ‘ਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, ‘ਮੈਂ 2 ਲੱਖ ਕਰੋੜ ਰੁਪਏ ਦੇ ਕੇਂਦਰੀ ਖਰਚੇ ਨਾਲ 5 ਸਾਲਾਂ ‘ਚ 4.1 ਕਰੋੜ ਨੌਜਵਾਨਾਂ ਲਈ ਰੁਜ਼ਗਾਰ, ਹੁਨਰ ਅਤੇ ਹੋਰ ਮੌਕਿਆਂ ਦੀ ਸਹੂਲਤ ਲਈ 5 ਯੋਜਨਾਵਾਂ ਅਤੇ ਪਹਿਲਕਦਮੀਆਂ ਦੇ ਪੈਕੇਜ ਦਾ ਐਲਾਨ ਕਰਦੇ ਹੋਏ ਖੁਸ਼ ਹਾਂ। ਇਸ ਸਾਲ ਅਸੀਂ ਸਿੱਖਿਆ, ਰੁਜ਼ਗਾਰ ਅਤੇ ਹੁਨਰ ਲਈ 1.48 ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।

Exit mobile version