ਚੰਡੀਗੜ੍ਹ, 6 ਜੁਲਾਈ 2024: ਕੇਂਦਰ ਸਰਕਾਰ ਦੇ ਆਗਾਮੀ ਬਜਟ ਇਜਲਾਸ (Budget session) ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਗਾਮੀ ਬਜਟ ਇਜਲਾਸ 22 ਜੁਲਾਈ ਨੂੰ ਸ਼ੁਰੂ ਹੋ ਕੇ 12 ਅਗਸਤ ਤੱਕ ਚੱਲੇਗਾ | ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਦਿੱਤੀ ਹੈ | ਇਸਦੇ ਨਾਲ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੇਂਦਰ ਸਰਕਾਰ ਦੀ ਸਿਫਾਰਿਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਇਲਜਸ (Budget session) ਦੌਰਾਨ 23 ਜੁਲਾਈ ਨੂੰ ਸੰਸਦ ‘ਚ ਬਜਟ ਪੇਸ਼ ਕਰਨਗੇ । ਇਸ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਚੋਣ ਸਾਲ ਫਰਵਰੀ ‘ਚ ਅੰਤਰਿਮ ਬਜਟ ਪੇਸ਼ ਕੀਤਾ ਸੀ। ਖਾਸ ਗੱਲ ਇਹ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਨ ਕਰਨਗੇ । ਉਮੀਦ ਹੈ ਕਿ ਇਸ ਵਾਰ ਦੇ ਬਜਟ ‘ਚ ਮੋਦੀ ਸਰਕਾਰ ਦੇ ਵਿਕਸਿਤ ਭਾਰਤ ਦੇ ਮਿਸ਼ਨ ‘ਤੇ ਜ਼ੋਰ ਦਿੱਤਾ ਜਾਵੇਗਾ।