ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ ਸ਼ੁਰੂ ਹੁੰਦਿਆਂ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ, ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ | ਸੀਐਮ ਮਾਨ ਨੇ ਕਿਹਾ ਕਿ ਜੇਕਰ ਮੈਂ ਸੱਚ ਬੋਲਿਆ ਤਾਂ ਵਿਰੋਧੀ ਧਿਰ ਭੱਜ ਜਾਵੇਗੀ। ਇਸ ਸਬੰਧੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਇਸ ਮੁੱਦੇ ‘ਤੇ ਸਦਨ ‘ਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ। ਸੀਐਮ ਮਾਨ ਅਤੇ ਪ੍ਰਤਾਪ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਹੋਈ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੁਖਪਾਲ ਸਿੰਘ ਖਹਿਰਾ ਨੂੰ ਸਵਾਲ ਕੀਤਾ ਕਿ ਕੀ ਉਹ ਅਜੇ ਵੀ ਕਾਂਗਰਸ ਵਿੱਚ ਹਨ ਜਾਂ ਕਿਸੇ ਹੋਰ ਪਾਰਟੀ ਵਿੱਚ ?, ਇਸ ਨੂੰ ਲੈ ਕੇ ਹੰਗਾਮਾ ਵਧ ਗਿਆ ਹੈ। ਉਨ੍ਹਾਂ ਕਿਹਾ ਅਸੀਂ ਸੁਖਪਾਲ ਸਿੰਘ ਖਹਿਰਾ ਤੋਂ ਖਹਿੜਾ ਛੁਡਵਾ ਲਿਆ ਹੈ, ਕਾਂਗਰਸ ਨੂੰ ਛੁਡਵਾ ਲੈਂਜ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਦੀ ਪਾਰਟੀ ਲਈ ਸਹੀ ਨਹੀਂ | ਵਿਧਾਨ ਸਭਾ ਦੀ ਕਾਰਵਾਈ ਦੌਰਾਨ ‘ਆਪ’ 2 ਘੰਟੇ 21 ਮਿੰਟ ਬੋਲੇਗੀ। ਕਾਂਗਰਸ ਨੂੰ 28 ਮਿੰਟ, ਅਕਾਲੀ ਦਲ ਨੂੰ 5 ਮਿੰਟ, ਭਾਜਪਾ ਨੂੰ 3 ਮਿੰਟ ਅਤੇ ਬਸਪਾ ਅਤੇ ਆਜ਼ਾਦ ਨੂੰ 2-2 ਮਿੰਟ ਦਾ ਸਮਾਂ ਦਿੱਤਾ ਜਾਵੇਗਾ।
ਵਿਧਾਨ ਸਭਾ ਵਿੱਚ ਮੰਤਰੀ ਬਲਕਾਰ ਸਿੰਘ ਨੇ ਪ੍ਰਸਤਾਵ ਰੱਖਿਆ ਕਿ ਸੰਦੀਪ ਜਾਖੜ ਨੂੰ ਛੱਡ ਕੇ ਕਾਂਗਰਸ ਦੇ ਵਿਧਾਇਕ 1 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾਉਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਾਂਗਰਸੀ ਵਿਧਾਇਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਦਨ ਦਾ ਅਪਮਾਨ ਕੀਤਾ ਹੈ। ਇਸ ਦੁਰਵਿਹਾਰ ਦਾ ਨੋਟਿਸ ਲੈਂਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਤਾ ਪਾਸ ਕਰਕੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜ ਦਿੱਤਾ ਹੈ।
ਜਿਉਂ ਹੀ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵਿਰੋਧੀਆਂ ਨੇ ਕਿਹਾ ਕਿ ਪਹਿਲਾਂ ਸਦਨ ਨੂੰ ਤਾਲਾ ਲਗਾਓ। ਇਸ ਨੂੰ ਲੈ ਕੇ ਹੰਗਾਮਾ ਹੋ ਗਿਆ । ਸੀਐਮ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਨੂੰ ਬਾਹਰ ਜਾਣ ਦਾ ਬਹਾਨਾ ਚਾਹੀਦਾ ਹੈ। ਕਾਂਗਰਸ ਨੇ ਵਿਧਾਨ ਸਭਾ ਦੇ ਅੰਦਰ ‘ਸਪੀਕਰ ਸਾਹਬ – ਇਸਨੂੰ ਤਾਲਾ ਲਗਾਓ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ।