Budget Session

ਬਜਟ ਇਜਲਾਸ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਚੰਡੀਗੜ੍ਹ, 01 ਮਾਰਚ 2024: ਪੰਜਾਬ ਵਿਧਾਨ ਸਭਾ ‘ਚ ਪੰਜਾਬ ਸਰਕਾਰ ਦਾ ਬਜਟ ਇਜਲਾਸ (budget session) ਸ਼ੁਰੂ ਹੁੰਦੇ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਕਾਰਵਾਈ ਦੇ ਪਹਿਲੇ ਦਿਨ ਵਿਧਾਨ ਸਭਾ ਨੂੰ ਸੰਬੋਧਨ ਕਰ ਰਹੇ ਹਨ । ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਮੁੱਦੇ ‘ਤੇ ਹੰਗਾਮਾ ਕੀਤਾ, ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁੱਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ| ਕਾਂਗਰਸ ਵਲੋਂ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਵਲੋਂ ਕਿਸਾਨਾਂ ਦੇ ਮੁੱਦੇ ’ਤੇ ਸਦਨ ਵਿਚ ਹੰਗਾਮਾ ਕੀਤਾ ਗਿਆ, ਜਿਸ ਕਾਰਨ ਰਾਜਪਾਲ ਵੀ ਆਪਣਾ ਭਾਸ਼ਣ ਪੂਰਾ ਨਹੀਂ ਪੜ੍ਹ ਸਕੇ।

ਬਜਟ ਇਜਲਾਸ (budget session) ਦੌਰਾਨ ਦੁਪਹਿਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਇਸ ਤੋਂ ਬਾਅਦ 2 ਤੇ 3 ਮਾਰਚ ਨੂੰ ਛੁੱਟੀ ਰਹੇਗੀ। ਫਿਰ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਹੋਵੇਗੀ। ਇਹ ਬਹਿਸ ਸਿਰਫ਼ ਇੱਕ ਦਿਨ ਤੱਕ ਚੱਲੇਗੀ। ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ ਬਜਟ ‘ਤੇ ਬਹਿਸ ਹੋਵੇਗੀ।

 

Scroll to Top