ਚੰਡੀਗੜ੍ਹ, 1 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ।ਇਸਦੇ ਨਾਲ ਹੀ ਬਜਟ ਇਜਲਾਸ (budget session) ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ 4 ਮਾਰਚ ਯਾਨੀ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ | ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ ਤਾਂ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਵਿੱਚ ਵਿਘਨ ਪਿਆ । ਕਾਂਗਰਸੀ (Congress) ਆਗੂਆਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁੱਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ।
ਜਨਵਰੀ 19, 2025 5:26 ਪੂਃ ਦੁਃ