ਚੰਡੀਗੜ੍ਹ, 05 ਅਪ੍ਰੈਲ 2025: ਪੰਜਾਬ ਪੁਲਿਸ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ ਨਸ਼ਿਆਂ ਖ਼ਿਲਾਫ ਕਾਰਵਾਈ ਕਰਦਿਆਂ ਇਮਾਰਤ ਢਾਹ ਰਹੀ ਹੈ | ਇਸੇ ਤਹਿਤ ਬਰਨਾਲਾ ‘ਚ ਪੰਜਾਬ ਪੁਲਿਸ ਵੱਲੋਂ ਕਥਿਤ ਨਸ਼ਾ ਤਸਕਰਾਂ (Drug smugglers) ਵਿਰੁੱਧ ਬੁਲਡੋਜ਼ਰ ਕਾਰਵਾਈ ਕੀਤੀ ਗਈ ਹੈ।
ਇਸ ਦੌਰਾਨ ਪੁਲਿਸ ਮੁਤਾਬਕ ਇੱਕ ਨਸ਼ਾ ਤਸਕਰ (Drug smugglers) ਦੀ ਇਮਾਰਤ ਢਾਹ ਦਿੱਤੀ। ਜਾਣਕਾਰੀ ਮੁਤਾਬਕ ਮੁਲਜ਼ਮ ਮੋਹਣੀ ਸਿੰਘ ਖ਼ਿਲਾਫ਼ 10 ਐਨਡੀਪੀਐਸ ਸਮੇਤ ਕਈ ਐਫਆਈਆਰ ਦਰਜ ਹਨ। ਇਸ ਦੇ ਨਾਲ ਹੀ ਮੁਲਜ਼ਮਾਂ ਦੀਆਂ ਜਾਇਦਾਦਾਂ ਗੈਰ-ਕਾਨੂੰਨੀ ਸਨ। ਇਹ ਸਾਰੀ ਕਾਰਵਾਈ ਨਸ਼ਿਆਂ ਵਿਰੁੱਧ ਜੰਗ ਤਹਿਤ ਕੀਤੀ ਹੈ।
ਇਹ ਕਾਰਵਾਈ ਨਗਰ ਪੰਚਾਇਤ ਵੱਲੋਂ ਕੀਤੀ, ਹਾਲਾਂਕਿ, ਕਾਰਵਾਈ ਦੌਰਾਨ ਮਾਹੌਲ ਖਰਾਬ ਨਾ ਹੋਵੇ, ਇਸ ਲਈ ਪੁਲਿਸ ਵੀ ਤਾਇਨਾਤ ਕੀਤੀ ਗਈ। ਇਸ ਮੌਕੇ ਐਸਐਸਪੀ ਬਰਨਾਲਾ ਨੇ ਕਿਹਾ ਕਿ ਜੋ ਵੀ ਨਸ਼ਾ ਤਸਕਰੀ ਦੇ ਕਾਰੋਬਾਰ ‘ਚ ਸ਼ਾਮਲ ਹੈ, ਉਸਨੂੰ ਇਹ ਕੰਮ ਛੱਡ ਕੇ ਸਹੀ ਰਸਤੇ ‘ਤੇ ਆਉਣਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 10 ਮਾਰਚ ਬਰਨਾਲਾ ਵਿਖ ਪੁਲਿਸ ਮੁਤਾਬਕ ਦੋ ਮਹਿਲਾ ਨਸ਼ਾ ਤਸਕਰਾਂ ਦੇ ਘਰਾਂ ਨੂੰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਗਿਆ ਸੀ। ਦੋਵਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਲਗਭਗ 16 ਮਾਮਲੇ ਦਰਜ ਸਨ। ਦੱਸਿਆ ਜਾ ਰਿਹਾ ਹੈ ਕਿ ਜਿਸ ਇਮਾਰਤ ਨੂੰ ਢਾਹਿਆ ਗਿਆ ਸੀ ਉਹ ਖਾਲੀ ਸੀ। ਇਸ ਤੋਂ ਪਹਿਲਾਂ ਇੱਕ ਸਰਪੰਚ ਦੁਆਰਾ ਕਥਿਤ ਤੌਰ ‘ਤੇ ਨਸ਼ੇ ਨਾਲ ਬਣਾਈ ਗਈ ਜਾਇਦਾਦ ਨੂੰ ਕੁਰਕ ਕੀਤਾ ਸੀ।