Site icon TheUnmute.com

ਮੋਗਾ ਦੇ ਧਰਮਕੋਟ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ, ਇੱਕ ਵਿਅਕਤੀ ਦੀ ਮੌਤ

Moga

ਮੋਗਾ, 03 ਮਈ 2023: ਮੋਗਾ (Moga) ਦੇ ਧਰਮਕੋਟ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਸਥਿਤ ਸ੍ਰੀ ਗੁਰੂਦੁਆਰਾ ਸਾਹਿਬ ਦੇ ਬਾਹਰ ਗੋਲੀ ਚੱਲਣ ਦੀ ਖ਼ਬਰ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਮੱਥਾ ਟੇਕਣ ਆਇਆ ਵਿਅਕਤੀ ਜਿਉਂ ਹੀ ਬਾਹਰ ਆਇਆ ਤਾਂ ਜੰਗ ਸਿੰਘ ਨਾਂ ਦੇ ਵਿਅਕਤੀ ਨੇ ਉਸ ‘ਤੇ ਗੋਲੀ ਚਲਾ ਦਿੱਤੀ ਪਰ ਉਹ ਵਾਲ-ਵਾਲ ਬਚ ਗਿਆ।

ਇਸ ਤੋਂ ਬਾਅਦ ਜੰਗ ਸਿੰਘ ਨੇ ਖੁਦ ਨੂੰ ਗੋਲੀ ਮਾਰ ਲਈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਗੋਲੀਬਾਰੀ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਨਾਲ ਪੈਸਿਆਂ ਦੇ ਹਿਸਾਬ-ਕਿਤਾਬ ਨੂੰ ਲੈ ਕੇ ਹੋਏ ਵਿਵਾਦ ਕਾਰਨ ਹੋਈ,ਦੱਸਿਆ ਜਾ ਰਿਹਾ ਹੈ ਕਿ ਜੰਗ ਸਿੰਘ ਗੁਰਦੁਆਰਾ ਸਾਹਿਬ ਦਾ ਸਾਬਕਾ ਖਜ਼ਾਨਚੀ ਸੀ । ਫਿਲਹਾਲ ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version