Ashwani Vaishnav

ਬੁੱਲੀ ਬਾਈ ਤੇ ਸੂਲੀ ਡੀਲਜ਼ ਐਪ ਮਾਮਲਾ : ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਸਮਝੌਤਾ ਨਹੀਂ: ਅਸ਼ਵਨੀ ਵੈਸ਼ਨਵ

ਚੰਡੀਗੜ੍ਹ 04 ਫਰਵਰੀ 2022: ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਬੁੱਲੀ ਬਾਈ ਅਤੇ ਸੂਲੀ ਡੀਲਜ਼ ਐਪ (Bully Bai and Suli Deals app) ਦਾ ਮੁੱਦਾ ਉਠਾਇਆ ਗਿਆ। ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਸੁਸ਼ੀਲ ਮੋਦੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ (Ashwani Vaishnav) ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਔਰਤਾਂ ਦੀ ਇੱਜ਼ਤ ਦੀ ਰਾਖੀ ਕਰਨਾ ਸਾਡਾ ਮੁੱਢਲਾ ਫਰਜ਼ ਹੈ, ਇਸ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਫਿਰ ਔਰਤ ਭਾਵੇਂ ਕਿਸੇ ਵੀ ਧਰਮ ਜਾਂ ਖੇਤਰ ਦੀ ਕਿਉਂ ਨਾ ਹੋਵੇ।

ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ (Union Information Technology Minister Ashwani Vaishnav) ਨੇ ਕਿਹਾ ਕਿ ਇਨ੍ਹਾਂ ਐਪਸ ਸੰਬੰਧੀ ਜੋ ਵੀ ਮਾਮਲਾ ਸਾਹਮਣੇ ਆਇਆ, ਉਸ ‘ਤੇ ਤੁਰੰਤ ਕਾਰਵਾਈ ਕੀਤੀ ਗਈ। ਸ਼ਵਨੀ ਵੈਸ਼ਨਵ ਨੇ ਵਿਰੋਧੀ ਧਿਰ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਜਦੋਂ ਵੀ ਸਰਕਾਰ ਸੋਸ਼ਲ ਮੀਡੀਆ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਕੋਈ ਕਦਮ ਚੁੱਕਦੀ ਹੈ ਤਾਂ ਉਸ ‘ਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦਾ ਦੋਸ਼ ਲਗਾਇਆ ਜਾਂਦਾ ਹੈ, ਇਹ ਸਹੀ ਨਹੀਂ ਹੈ। ਸਾਨੂੰ ਦੋਵਾਂ ਵਿਚਕਾਰ ਸੰਤੁਲਨ ਬਣਾਉਣਾ ਹੋਵੇਗਾ।

Scroll to Top