ਚੰਡੀਗੜ੍ਹ 20 ਜਨਵਰੀ 2022: ਬੁਲੀ ਬਾਈ ਐਪ (Bully By app) ਮਾਮਲੇ ‘ਚ ਮੁੰਬਈ ਪੁਲਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਉੜੀਸਾ (Odisha) ਤੋਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨੀਰਜ ਸਿੰਘ ਵਜੋਂ ਹੋਈ ਹੈ। ਦੋਸ਼ੀ ਨੂੰ ਮੁੰਬਈ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ‘ਚ ਹੁਣ ਤੱਕ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁਲੀ ਬਾਈ ਐਪ ਮਾਮਲੇ ਵਿੱਚ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ‘ਚ ਦਿੱਲੀ ਅਤੇ ਮੁੰਬਈ ਰਾਜ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਇਨ੍ਹਾਂ ਤਿੰਨਾਂ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਦਾ ਵਿਰੋਧ ਹੋਇਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਤਿੰਨੇ ਮੁਲਜ਼ਮ ਸੁੱਲੀ ਸੌਦਾ ਕੇਸ ਨਾਲ ਵੀ ਸਬੰਧਤ ਸਨ। ਇਸ ਮਾਮਲੇ ‘ਚ ਹੁਣ ਤੱਕ ਵਿਸ਼ਾਲ ਕੁਮਾਰ, ਨੀਰਜ ਬਿਸ਼ਨੋਈ ਅਤੇ 18 ਸਾਲਾ ਸ਼ਵੇਤਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।