Tehri Garhwal Bus Accident

Bus Accident: ਰਿਸ਼ੀਕੇਸ਼-ਬਦਰੀਨਾਥ ਹਾਈਵੇਅ ‘ਤੇ ਭਿਆਨਕ ਬੱਸ ਹਾਦਸਾ, 8 ਜਣਿਆਂ ਦੀ ਮੌ.ਤ

ਉੱਤਰਾਖੰਡ, 17 ਨਵੰਬਰ 2026: Gular Bus Accident: ਹਰਿਦੁਆਰ ਤੋਂ ਕਰਨਪ੍ਰਯਾਗ ਜਾ ਰਹੀ ਇੱਕ ਬੱਸ ਮੰਗਲਵਾਰ ਸਵੇਰੇ ਗੁਲਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਪੁਲ ਤੋਂ ਲਗਭੱਗ 100 ਮੀਟਰ ਹੇਠਾਂ ਇੱਕ ਨਾਲੇ ‘ਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 8 ਜਣਿਆਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਸੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖਮੀ ਦੀ ਰਿਸ਼ੀਕੇਸ਼ ਏਮਜ਼ ਪਹੁੰਚਣ ‘ਤੇ ਮੌਤ ਹੋ ਗਈ।

ਗੁਲਰ ਬਾਜ਼ਾਰ ਨੇੜੇ ਹਾਦਸੇ ਸਮੇਂ ਬੱਸ ‘ਚ ਲਗਭੱਗ 30 ਤੋਂ 35 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਵਿਸ਼ਵਨਾਥ ਸੇਵਾ ਬੱਸ ਸਵੇਰੇ 3:30 ਵਜੇ ਹਰਿਦੁਆਰ ਤੋਂ ਰਵਾਨਾ ਹੋਈ ਸੀ। ਰਿਸ਼ੀਕੇਸ਼-ਬਦਰੀਨਾਥ ਹਾਈਵੇਅ ‘ਤੇ ਬੱਸ ਹਾਦਸੇ ਦੀ ਸੂਚਨਾ ਮਿਲਦੇ ਹੀ ਐਸਡੀਆਰਐਫ ਪੋਸਟਾਂ ਬਿਆਸੀ ਅਤੇ ਢਾਲਵਾਲਾ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਐਸਐਸਪੀ ਸ਼ਵੇਤਾ ਚੌਬੇ ਨੇ ਦੱਸਿਆ ਕਿ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਦੋ ਹੋਰ ਖੱਡ ‘ਚ ਫਸੇ ਹੋਏ ਹਨ। ਉਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਹੁਣ ਤੱਕ 20 ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ ਹੈ। ਇਨ੍ਹਾਂ ‘ਚੋਂ 19 ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਏਮਜ਼ ਰਿਸ਼ੀਕੇਸ਼ ਭੇਜਿਆ ਗਿਆ ਹੈ। ਬਾਕੀ ਜ਼ਖਮੀਆਂ ਨੂੰ ਰਿਸ਼ੀਕੇਸ਼ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਕਮਾਂਡਰ ਅਰਪਨ ਯਦੁਵੰਸ਼ੀ ਦੇ ਨਿਰਦੇਸ਼ਾਂ ‘ਤੇ, ਵਾਧੂ SDRF ਟੀਮਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਹੈ। ਪੁਲਿਸ ਘਟਨਾ ਸਥਾਨ ‘ਤੇ ਮੌਜੂਦ ਹੈ। SDRF ਅਤੇ ਪੁਲਿਸ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਦਾ ਤਾਲਮੇਲ ਕਰ ਰਹੀਆਂ ਹਨ। ਘਟਨਾ ਸਥਾਨ ‘ਤੇ ਬਚਾਅ ਕਾਰਜ ਜਾਰੀ ਹੈ।

Read More: ਸੋਨੀਆ ਗਾਂਧੀ ਦੀ ਕਿਤਾਬ ਰਿਲੀਜ਼ ਸਮਾਗਮ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਵਿਦੇਸ਼

Scroll to Top