Site icon TheUnmute.com

Bus Accident: ਪੀਆਰਟੀਸੀ ਬੱਸ ਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ, ਕੰਡਕਟਰ ਦੀ ਮੌ.ਤ, 11 ਜ਼.ਖ.ਮੀ

*ਜਖਮੀਆਂ ਨੂੰ SSF ਦੀ ਮਦਦ ਨਾਲ ਸੰਗਰੂਰ ਸਰਕਾਰੀ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ*

*ਮਦਦ ਲਈ ਪਹੁੰਚੇ ਐਬੂਲੈਂਸ ਦਾ ਵੀ ਹੋਇਆ ਐਕਸੀਡੈਂਟ*

10 ਜਨਵਰੀ 2025: ਜ਼ਿਲ੍ਹਾਂ ਸੰਗਰੂਰ ਦੇ ਪਿੰਡ ਬਹਾਦਰਪੁਰ ਨਜ਼ਦੀਕ ਪੀਆਰਟੀਸੀ ਦੀ ਬੱਸ ਅਤੇ (PRTC bus and a tractor trolley) ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਕੰਡਕਟਰ ਦੀ ਮੌਤ ਹੋ ਗਈ ਅਤੇ 11 ਵਿਅਕਤੀ ਜ਼ਖਮੀ ਹੋ ਗਏ ਜਿਨਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਦੇ ਨਾਲ ਸੰਗਰੂਰ (Sangrur Government Hospital) ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ|

ਉਥੇ ਹੀ ਮੌਕੇ ਉੱਤੇ ਪਹੁੰਚੀ ਗੁਰਦੁਆਰਾ ਮਸਤਮਾਨਾ ਸਾਹਿਬ ਦੀ ਐਬੂਲੈਂਸ ਦਾ ਵੀ ਐਕਸੀਡੈਂਟ ਹੋ ਗਿਆ ਜਿਨਾਂ ਨੂੰ ਵੀ ਸੰਗਰੂਰ ਸਰਕਾਰੀ (Sangrur Government Hospital) ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਮੀਡੀਆ ਨਾਲ ਗੱਲ ਕਰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਜਵਾਨ ਨੇ ਦੱਸਿਆ ਕਿ ਇਹ ਬੱਸ ਸੰਗਰੂਰ ਤੋਂ ਬਰਨਾਲੇ ਵੱਲ ਜਾ ਰਹੀ ਸੀ ਜਿਸ ਦਾ ਸੰਘਣੀ ਧੁੰਦ ਕਾਰਨ ਇੱਟਾਂ ਵਾਲੀ ਟਰਾਲੀ ਦੇ ਨਾਲ ਐਕਸੀਡੈਂਟ ਹੋ ਗਿਆ, ਜਿਸ ਵਿੱਚ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ |

ਉਥੇ ਹੀ ਬੱਸ ਵਿੱਚ ਬੈਠਿਆ ਸਵਾਰੀਆਂ ਨੇ ਦੱਸਿਆ ਕਿ ਬੱਸ ਬੜੇ ਆਰਾਮ ਨਾਲ ਜਾ ਰਹੀ ਸੀ ਟਰੈਕਟਰ ਟਰਾਲੀ ਵਾਲਿਆਂ ਨੇ ਇੱਕੋ ਦਮ ਹੀ ਸੜਕ ਉੱਤੇ ਟਰੈਕਟਰ ਟਰਾਲੀ ਚੜ੍ਹਾ ਦਿੱਤੀ ਸੰਗਤ ਹੋਣ ਕਾਰਨ ਬੱਸ ਡਰਾਈਵਰ ਨੂੰ ਬੱਸ ਨਾ ਦਿੱਖੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ |

read more: ਪੀਆਰਟੀਸੀ ਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਹੋਈ ਖ਼ਤਮ

 

Exit mobile version