ਨੇਪਾਲ , 12 ਨਵੰਬਰ 2026: Nepal Bus Accident: ਨੇਪਾਲ ਦੇ ਮਕਵਾਨਪੁਰ ਜ਼ਿਲ੍ਹੇ ‘ਚ ਵੀਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਭੀਮਫੇਦੀ ਗਾਂਵਪਾਲਿਕਾ-6 ਦੇ ਚਿਸਾਪਾਨੀ ਗੜ੍ਹੀ ਨੇੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਇਲੈਕਟ੍ਰਿਕ ਵੈਨ (EV) ਬੇਕਾਬੂ ਹੋ ਗਈ ਅਤੇ ਸੜਕ ਤੋਂ ਲਗਭਗ 500 ਮੀਟਰ ਹੇਠਾਂ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 10 ਯਾਤਰੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਬਚਾਅ ਅਤੇ ਰਾਹਤ ਕਾਰਜ ਕੀਤੇ ਗਏ।
ਰਿਪੋਰਟਾਂ ਅਨੁਸਾਰ, ਮਧੇਸ਼ ਪ੍ਰਦੇਸ਼ 03-001 J 0880 ਨੰਬਰ ਵਾਲੀ ਇਲੈਕਟ੍ਰਿਕ ਵੈਨ ਕਾਠਮੰਡੂ ਤੋਂ ਸਰਲਾਹੀ ਜਾ ਰਹੀ ਸੀ। ਇਸ ਦੌਰਾਨ ਬੱਸ ਬੇਕਾਬੂ ਹੋ ਗਈ ਅਤੇ ਸੜਕ ਨੇੜੇ ਇੱਕ ਡੂੰਘੀ ਖੱਡ ‘ਚ ਡਿੱਗੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਆਰਮਡ ਪੁਲਿਸ ਫੋਰਸ ਨੇਪਾਲ ਦੇ ਸਹਿ-ਪ੍ਰਵਕਤਾ ਸ਼ੈਲੇਂਦਰ ਥਾਪਾ ਨੇ ਦੱਸਿਆ ਕਿ ਹਾਦਸੇ ‘ਚ ਕੁੱਲ 10 ਜਣਿਆਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਤੋਂ ਬਾਅਦ, ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੇ ਰਾਹਤ ਅਤੇ ਬਚਾਅ ਕਾਰਜ ਕੀਤੇ। ਹਾਦਸੇ ਦੇ ਕਾਰਨਾਂ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ।
Read More: ਭਰੀ ਜਵਾਨੀ ‘ਚ ਮਸ਼ਹੂਰ ਨੌਜਵਾਨ ਗਾਇਕ ਦੀ ਸੜਕ ਹਾਦਸੇ ‘ਚ ਮੌ.ਤ




