ਪਟਨਾ, 7 ਅਗਸਤ : ਪਟਨਾ ਸ਼ਹਿਰ ਦੇ ਨੈਸ਼ਨਲ ਹਾਈਵੇਅ-30 ਉੱਤੇ ਬਦੀ ਪਹਾੜੀ ਨੇੜੇ ਸ਼ੁੱਕਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਬੱਸ ਨੇ 26 ਸਾਲਾ ਨੌਜਵਾਨ ਮਨੀਸ਼ ਕੁਮਾਰ ਨੂੰ ਦਰੜ ਦਿੱਤਾ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਹਾਦਸੇ ਤੋਂ ਭੜਕੇ ਸਥਾਨਕ ਲੋਕਾਂ ਨੇ ਹਾਈਵੇਅ ਉੱਤੇ ਭਾਰੀ ਹੰਗਾਮਾ ਕੀਤਾ। ਲੋਕਾਂ ਨੇ ਹਾਦਸੇ ਲਈ ਜ਼ਿੰਮੇਵਾਰ ਬੱਸ ਅਤੇ ਮੌਕੇ ‘ਤੇ ਪਹੁੰਚੇ ਪੁਲਿਸ ਦੇ ਦੋ ਵਾਹਨਾਂ ਨੂੰ ਅੱਗ ਲਗਾ ਦਿੱਤੀ, ਜਦਕਿ ਕਈ ਹੋਰ ਵਾਹਨਾਂ ਦੀ ਭੰਨਤੋੜ ਵੀ ਕੀਤੀ ਗਈ। ਹਾਲਾਤ ਇੰਨੇ ਵਿਗੜ ਗਏ ਕਿ ਕਾਬੂ ਪਾਉਣ ਆਏ ਪੁਲਿਸ ਕਰਮਚਾਰੀਆਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਵੀ ਆਪਣੀ ਜਾਨ ਬਚਾਉਣ ਲਈ ਪਿੱਛੇ ਹਟਣਾ ਪਿਆ।
ਇਸ ਹੰਗਾਮੇ ਕਾਰਨ ਹਾਈਵੇਅ ‘ਤੇ ਟ੍ਰੈਫਿਕ ਜਾਮ ਹੋ ਗਿਆ ਹੈ, ਜਿਸ ਨਾਲ ਆਮ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ। ਪ੍ਰਸ਼ਾਸਨ ਵੱਲੋਂ ਹਾਲਾਤ ਨੂੰ ਕਾਬੂ ਵਿੱਚ ਲਿਆਉਣ ਅਤੇ ਆਵਾਜਾਈ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
Read More : ਅਮਰੀਕਾ ਵਿਚ ਕਮਾਈ ਕਰਨ ਗਏ ਪੰਜਾਬੀ ਨੌਜਵਾਨ ਦਾ ਕ.ਤਲ




