Road Accident

Punjab: ਪਠਾਨਕੋਟ ‘ਚ ਸਵਾਰੀਆਂ ਨਾਲ ਭਰੀ ਬੱਸ ਪ.ਲ.ਟੀ, 1ਦੀ ਮੌ.ਤ, ਕਈਂ ਜ.ਖ਼.ਮੀ

ਪਠਾਨਕੋਟ 7 ਸਤੰਬਰ 2024 : ਪਠਾਨਕੋਟ-ਚੰਬਾ ਕੌਮੀ ਸ਼ਾਹਰਾਹ ’ਤੇ ਇੱਕ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ‘ਚ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਬੀਤੀ ਰਾਤ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ (Pathankot-Chamba National Highwa) ‘ਤੇ ਪਿੰਡ ਬੁੰਗਲ ਬਧਾਨੀ ਨੇੜੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਹ ਬੱਸ ਚੰਬੇ ਤੋਂ ਪਠਾਨਕੋਟ ਆ ਰਹੀ ਸੀ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਚਓ ਰਜਨੀ ਬਾਲਾ ਨੇ ਵੀ ਹਸਪਤਾਲ ਜਾ ਕੇ ਜ਼ਖ਼ਮੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 12 ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Scroll to Top