Patiala

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ MLA ਕੁਲਜੀਤ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਲਈ ਬੱਸ ਰਵਾਨਾ

ਡੇਰਾਬੱਸੀ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ, 2024: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ (MLA Kuljit Singh Randhawa) ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।

ਵਿਧਾਇਕ ਸ. ਰੰਧਾਵਾ (MLA Kuljit Singh Randhawa) ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਦੀਆਂ ਕਿੱਟਾਂ ਵੀ ਦਿੱਤੀਆਂ।

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ। ਉਹਨਾਂ ਨੇ ਜਿਹੜੇ ਵੀ ਵਾਅਦੇ ਕੀਤੇ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸੂਬੇ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ ‘ਤੇ ਨੌਕਰੀਆਂ ਦੇਣਾ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ।

Scroll to Top