ਸ੍ਰੀ ਮੁਕਤਸਰ ਸਾਹਿਬ 02 ਫਰਵਰੀ 2023: ਪੰਜਾਬ ਰੋਡਵੇਜ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੀ ਅਗਵਾਈ ਵਿੱਚ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਡਿੱਪੂ ਦੇ ਬਾਹਰ ਬੱਸ ਕਾਮਿਆਂ (Bus workers) ਵੱਲੋਂ ਗੇਟ ਰੈਲੀ ਕੀਤੀ ਗਈ ਹੈ । ਇਸ ਦੌਰਾਨ ਉਹਨਾਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਕਿਹਾ ਕਿ 19 ਦਸੰਬਰ ਨੂੰ ਮੁੱਖ ਸਕੱਤਰ ਨਾਲ ਯੂਨੀਅਨ ਆਗੂਆਂ ਦੀ ਹੋਈ ਮੀਟਿੰਗ ਵਿਚ ਕੁਝ ਹੱਕੀ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਗਿਆ ਸੀ, ਪਰ ਉਹ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆ।
ਯੂਨੀਅਨ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਇਹ ਪੰਜਾਬ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ, ਜਿਸ ਕਾਰਨ ਉਹਨਾਂ ਨੂੰ ਇਹ ਗੇਟ ਰੈਲੀਆਂ ਕਰਨ ਲਈ ਮਜ਼ਬੂਰ ਹੋਣਾ ਪਿਆ | ਆਗੂਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |