ਪੰਜਾਬ ‘ਚ ਕੱਲ੍ਹ ਨਹੀਂ ਚੱਲਣਗੀਆਂ ਬੱਸਾਂ, ਪਨਬੱਸ ਤੇ PRTC ਦੇ ਮੁਲਾਜ਼ਮਾਂ ਵੱਲੋਂ ਹਿੱਟ ਐਂਡ ਰਨ ਕਾਨੂੰਨ ਦਾ ਵਿਰੋਧ

ਚੰਡੀਗੜ੍ਹ, 2 ਜਨਵਰੀ 2024: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ.(PRTC) ਦੇ ਠੇਕੇ ਦੇ ਕਾਮੇ ਵੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਉਤਰ ਆਏ ਹਨ। ਬੁੱਧਵਾਰ ਨੂੰ ਪਨਬੱਸ ਅਤੇ ਪੀਆਰਟੀਸੀ ਦੀਆਂ 3300 ਬੱਸਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਨਹੀਂ ਚੱਲਣਗੀਆਂ । ਇਸ ਦੌਰਾਨ ਮੁਲਾਜ਼ਮ ਬੱਸਾਂ ਖੜ੍ਹੀਆਂ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਹਾਲਾਂਕਿ ਸਰਕਾਰ ਦੇ ਬੱਸ ਡਿਪੂ ਵਿੱਚ 3-4 ਦਿਨ ਦਾ ਤੇਲ ਬਚਿਆ ਹੈ। ਜੇਕਰ ਹੜਤਾਲ ਲੰਬੇ ਸਮੇਂ ਤੱਕ ਜਾਰੀ ਰਹੀ ਤਾਂ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਉਹ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਇਸ ਵਿੱਚ ਪਨਬੱਸ ਦੀਆਂ 1900 ਬੱਸਾਂ ਅਤੇ ਪੀਆਰਟੀਸੀ ਦੀਆਂ 1400 ਬੱਸਾਂ ਦੇ ਮੁਲਾਜ਼ਮ ਸ਼ਾਮਲ ਹੋਣਗੇ। ਇਸ ਦੌਰਾਨ ਕੋਈ ਵੀ ਬੱਸ ਆਪਣੇ ਰੂਟ ‘ਤੇ ਨਹੀਂ ਚੱਲੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਾਂ। ਪਰ ਇਸ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ। ਕਿਉਂਕਿ ਕੇਂਦਰ ਸਰਕਾਰ ਦਾ ਕਾਨੂੰਨ ਡਰਾਈਵਰਾਂ ਦੇ ਖ਼ਿਲਾਫ਼ ਹੈ।

Scroll to Top