ਲੁਧਿਆਣਾ 25 ਮਈ 2025: ਪੰਜਾਬ ਦੇ ਲੁਧਿਆਣਾ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਹਲਕੇ ‘ਚ ਜ਼ਿਮਨੀ ਚੋਣ ਦਾ ਐਲਾਨ ਕੀਤਾ ਹੈ। ਇੱਥੇ 19 ਜੂਨ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
ਇਹ ਸੀਟ ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਇਸ ਤੋਂ ਬਾਅਦ ‘ਆਪ’ ਨੇ ਉਪ ਚੋਣ ਦੇ ਐਲਾਨ ਤੋਂ ਪਹਿਲਾਂ ਹੀ ਇਸ ਸੀਟ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ।
ਇਸ ਦੇ ਨਾਲ ਹੀ ਇਹ ਚਰਚਾ ਵੀ ਸ਼ੁਰੂ ਹੋ ਗਈ ਕਿ ਜੇਕਰ ‘ਆਪ’ ਇਹ ਜ਼ਿਮਨੀ ਚੋਣ ਜਿੱਤ ਜਾਂਦੀ ਹੈ ਤਾਂ ਪੰਜਾਬ ਕੋਟੇ ਤੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਰਾਜ ਸਭਾ ਜਾ ਸਕਦੇ ਹਨ। ਕਿਉਂਕਿ ‘ਆਪ’ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਇਸ ਦੇ ਨਾਲ ਹੀ ਕਾਂਗਰਸ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਆਸ਼ੂ ਇਸ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਹਲਕੇ ‘ਚ ਉਨ੍ਹਾਂ ਦਾ ਬਹੁਤ ਚੰਗਾ ਪ੍ਰਭਾਵ ਸੀ, ਪਰ ਉਹ 2022 ‘ਚ ‘ਆਪ’ ਲਹਿਰ ਅੱਗੇ ਟਿਕ ਨਹੀਂ ਸਕੇ। ਸ਼੍ਰੋਮਣੀ ਅਕਾਲੀ ਦਲ ਨੇ ਹਲਕੇ ਲਈ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਘੁੰਮਣ ਪੇਸ਼ੇ ਤੋਂ ਵਕੀਲ ਹੈ।
Read More: ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ