ਪੰਜਾਬ ਦੀਆਂ ਚਾਰ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ

15 ਅਕਤੂਬਰ 2024: ਪੰਜਾਬ ਦੇ ਵਿੱਚ ਚੋਣਾਂ ਦਾ ਸਿਲਸਿਲਾ ਜਾਰੀ ਹੈ , ਦੱਸ ਦੇਈਏ ਕਿ ਜਿਥੇ ਅੱਜ ਪੰਜਾਬ ਦੇ ਵਿਚ ਪੰਚੀ ਸਰਪੰਚੀ ਦੀ ਵੋਟਿੰਗ ਹੋ ਰਹੀ ਉਥੇ ਹੀ ਅੱਜ ਪੰਜਾਬ ਦੀਆਂ ਚਾਰ ਸੀਟਾਂ ਤੇ ਜ਼ਿਮਨੀ ਚੋਣਾਂ ਦਾ ਚੋਣ ਕਮਿਸ਼ਨ ਦੇ ਵਲੋਂ ਐਲਾਨ ਕਰ ਦਿੱਤਾ ਗਿਆ ਹੈ , ਦੱਸ ਦੇਈਏ ਕਿ ਇਹਨਾਂ ਚਾਰ ਸੀਟਾਂ ਤੇ  13 ਨਵੰਬਰ ਨੂੰ ਵੋਟਿੰਗ ਹੋਵੇਗੀ, ਤੇ 23 ਨਵੰਬਰ ਨੂੰ ਨਤੀਜੇ ਆਉਣਗੇ| ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਹਲਕੇ ਲਈ ਵੋਟਿੰਗ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ |

ਦੱਸ ਦੇਈਏ ਕਿ ਚੋਣ ਕਮਿਸ਼ਨ ਸਿਬਿਨ ਸੀ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ  18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ  ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ ਹੈ।

Scroll to Top