ਚੰਡੀਗੜ੍ਹ 25 ਜਨਵਰੀ 2023: 26 ਜਨਵਰੀ ਨੂੰ 74ਵੇਂ ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨਾ ਦਿਖਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਾਜ਼ਗੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਇਸ ਗੱਲ ਦੀ ਸਖ਼ਤ ਨਿਖੇਧੀ ਕਰਦੀ ਹੈ। ਇਹ ਕੇਂਦਰ ਸਰਕਾਰ ਦੀ ਵੱਡੀ ਗਲਤੀ ਹੈ | ਉਨ੍ਹਾਂ ਨਹੀ ਕਿਹਾ ਕਿ ਇਹ ਪੂਰੇ ਪੰਜਾਬੀਆਂ ਨਾਲ ਧੋਖਾ ਹੈ ਅਤੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ ।
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਨੀਅਤ ‘ਤੇ ਸਵਾਲ ਉਠਾਏ ਅਤੇ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਪੰਜਾਬ ਦੇ ਆਗੂਆਂ ਨੂੰ ਵੀ ਪੁੱਛਿਆ ਕਿ ਕੀ ਤੁਸੀਂ ਭਾਜਪਾ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਦੇ ਸਾਹਮਣੇ ਇਹ ਮੁੱਦਾ ਉਠਾਉਣਗੇ ? ਕਿ ਆਜ਼ਾਦੀ ਦੀ ਲੜਾਈ ‘ਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਸੀ। ਇਸ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ ਹੈ।