Site icon TheUnmute.com

ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ

Sutlej Yamna Link Canal issue

ਚੰਡੀਗੜ੍ਹ 14 ਅਕਤੂਬਰ 2022: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ ਜਿਨ੍ਹਾਂ ਵੱਲੋਂ ਇਹ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜੇਗੀ।

Exit mobile version