ਸ੍ਰੀ ਅਨੰਦਪੁਰ ਸਾਹਿਬ 22 ਨਵੰਬਰ 2022: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਦੀ ਅਨੰਦਪੁਰ ਸਾਹਿਬ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ. ਦੇ ਨਿਰਵਿਰੋਧ ਚੁਣੇ ਗਏ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਆਪਣੀਆਂ ਸੁੱਭ ਇੱਛਾਵਾ ਦਿੰਦੇ ਹੋਏ ਕਿਹਾ ਹੈ ਕਿ ਸਹਿਕਾਰੀ ਅਦਾਰੇ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਵਿਚ ਵੱਡੀ ਭੂਮਿਕਾ ਨਿਭਾਉਦੇ ਹਨ। ਇਸ ਲਈ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਹੋਏ ਕਿਸਾਨ ਹਿੱਤ ਵਿਚ ਫੈਸਲੇ ਲਏ ਜਾਣ।
ਅੱਜ ਨਿਰਵਿਰੋਧ ਚੁਣੇ ਗਏ ਮੈਬਰਾਂ ਨਾਲ ਵਿਸ਼ੇਸ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਨੂੰ ਮਜਬੂਤ ਕਰਨ ਲਈ ਨਿਰੰਤਰ ਉਪਰਾਲੇ ਸੁਰੂ ਕਰ ਦਿੱਤੇ ਹਨ। ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਕਿਸਾਨਾਂ ਦੇ ਆਪਣੇ ਅਦਾਰੇ ਹਨ, ਜਿੱਥੇ ਕਿਸਾਨਾਂ ਦੀ ਵੱਡੀ ਭੂਮਿਕਾ ਅਤੇ ਭਾਗੀਦਾਰੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਦੀ ਚੋਣ ਨਿਰਵਿਰੋਧ ਹੋਈ ਹੈ, ਇਸ ਲਈ ਸਾਰੇ ਚੁਣੇ ਗਏ ਮੈਂਬਰ ਵਧਾਈ ਦੇ ਪਾਤਰ ਹਨ, ਉਨ੍ਹਾਂ ਦੀ ਜਿੰਮੇਵਾਰੀ ਹੋਰ ਵੱਧ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾ ਦੇ ਨਾਲ ਹੈ ਅਤੇ ਸਹਿਕਾਰਤਾ ਨੂੰ ਮਜਬੂਤ ਕਰਨ ਲਈ ਸਾਡੀ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਹਿਕਾਰਤਾ ਨੂੰ ਹੋਰ ਮਜਬੂਤ ਕਰਨ ਲਈ ਵਿਸ਼ੇਸ ਉਪਰਾਲੇ ਨਿਰੰਤਰ ਜਾਰੀ ਹਨ। ਉਨ੍ਹਾਂ ਨੇ ਨਵੇ ਚੁਣੇ ਪ੍ਰਬੰਧਕ ਕਮੇਟੀ ਮੈਬਰਾਂ ਸੰਤੋਸ਼ ਕੁਮਾਰੀ, ਮਨਮੀਤ ਸਿੰਘ, ਗੁਰਪ੍ਰੀਤ ਸਿੰਘ, ਸੁੱਚਾ ਸਿੰਘ, ਦਿਲਬਾਗ ਸਿੰਘ, ਜਸਵੀਰ ਸਿੰਘ, ਜਸਵਿੰਦਰ ਕੌਰ, ਕੁਲਦੀਪ ਸਿੰਘ, ਸਿੰਗਾਰਾ ਸਿੰਘ ਨੂੰ ਵਧਾਈ ਦਿੱਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਦਲਜੀਤ ਸਿੰਘ ਕਾਕਾ ਨਾਨਗਰਾਂ, ਦੀਪਕ ਸੋਨੀ ਭਨੂਪਲੀ, ਰੋਹਿਤ ਕਾਲੀਆ, ਜਸਵਿੰਦਰ ਸਿੰਘ, ਡਾ.ਜਰਨੈਲ ਸਿੰਘ ਦਬੂੜ, ਰਕੇਸ ਭੱਲੜੀ, ਸੂਬੇਦਾਰ ਰਾਜਪਾਲ ਮੋਹੀਵਾਲ ਹਾਜ਼ਰ ਸਨ।