ਚੰਡੀਗੜ੍ਹ, 31 ਜਨਵਰੀ 2024: ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੰਗਰੂਰ ਜ਼ਿਲ੍ਹਾ ਅਦਾਲਤ ਨੇ ਸੁਨਾਮ ਅਦਾਲਤ ਵੱਲੋਂ ਸੁਣਾਈ ਸਜ਼ਾ ‘ਤੇ ਪੱਕੀ ਰੋਕ ਲਗਾ ਦਿੱਤੀ ਹੈ | ਇਸ ਤੋਂ ਪਹਿਲਾਂ ਸੰਗਰੂਰ ਕੋਰਟ ਵੱਲੋਂ ਸਜ਼ਾ ਉਤੇ ਰੋਕ ਲਗਾ ਦਿੱਤੀ ਗਈ ਸੀ, ਜੋ ਕਿ 31 ਜਨਵਰੀ ਤੱਕ ਹੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 01 ਮਾਰਚ ਨੂੰ ਹੋਵੇਗੀ |
ਜਿਕਰਯੋਗ ਹੈ ਕਿ ਅਮਨ ਅਰੋੜਾ (Aman Arora) ਨੂੰ ਘਰੇਲੂ ਝਗੜੇ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਖ਼ਿਲਾਫ਼ ਦਾਇਰ ਕੀਤੀ ਅਪੀਲ ’ਤੇ ਫ਼ੈਸਲਾ ਸੁਣਾਇਆ ਗਿਆ ਹੈ। ਇਸ ਦੌਰਾਨ ਅਮਨ ਅਰੋੜਾ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕੀਤਾ |
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਜਣਿਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ |