TheUnmute.com

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਕੈਬਿਨਟ ਮੰਤਰੀ ਅਮਨ ਅਰੋੜਾ

ਐਸ.ਏ.ਐਸ.ਨਗਰ, 12 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਮੋਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ 15 ਅਗਸਤ, 2023 ਨੂੰ ਸ਼ਹੀਦ (ਮੇਜਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 77ਵੇਂ ਸੁਤੰਤਰਤਾ ਦਿਵਸ (Independence Day) ਮੌਕੇ ਤਿਰੰਗਾ ਲਹਿਰਾਉਣਗੇ।

ਡੀ.ਸੀ ਆਸ਼ਿਕਾ ਜੈਨ ਦੇ ਨਾਲ ਐਸ ਐਸ ਪੀ ਡਾ. ਸੰਦੀਪ ਗਰਗ ਨੇ ਵੀ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ ਐਸ ਪੀ ਪ੍ਰਿਆ ਖੇੜਾ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟੂਨਾਂ, ਜਿਨ੍ਹਾਂ ਵਿੱਚ ਇੱਕ ਮਹਿਲਾ ਪੁਲੀਸ, ਐਨ ਸੀ ਸੀ ਕੈਡਿਟ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਲ ਸਨ।

Ashika Jain

ਕਰੀਬ 11 ਸਕੂਲਾਂ ਦੇ ਲਗਭਗ 700 ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਸਬੰਧੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਭਿਆਚਾਰਕ ਸਮਾਗਮ ਦੌਰਾਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਜੈਮ ਪਬਲਿਕ ਸਕੂਲ, ਮੋਹਾਲੀ, ਰੇਆਨ ਪਬਲਿਕ ਸਕੂਲ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 3ਬੀ1 ਮੁਹਾਲੀ, ਸ਼ਿਵਾਲਿਕ ਪਬਲਿਕ ਸਕੂਲ, ਫੇਜ਼ 6, ਮੋਹਾਲੀ, ਸਕੂਲ ਫਾਰ ਸਪੈਸ਼ਲ ਚਿਲਡਰਨ 3ਬੀ1 ਮੋਹਾਲੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਅਤੇ ਸਰਕਾਰੀ ਕਾਲਜ ਮੋਹਾਲੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ਿਆਂ ‘ਤੇ ਆਧਾਰਿਤ ਵੱਖ-ਵੱਖ ਗੀਤਾਂ ਅਤੇ ਹੋਰ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ।

ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਭਾਗੀਦਾਰ ਸਕੂਲਾਂ ਅਤੇ ਪ੍ਰਬੰਧਾਂ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਸ਼ੁਭ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਐਸ ਐਸ ਪੀ ਡਾ. ਸੰਦੀਪ ਗਰਗ, ਏ ਡੀ ਸੀ (ਜ) ਵਿਰਾਜ ਸ਼ਿਆਮਕਰਨ ਤਿੜਕੇ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਏ ਡੀ ਸੀ (ਆਰ ਡੀ) ਗੀਤਿਕਾ ਸਿੰਘ, ਐਸ ਡੀ ਐਮ ਰਵਿੰਦਰ ਸਿੰਘ, ਡੇਵੀ ਗੋਇਲ ਸਹਾਇਕ ਕਮਿਸ਼ਨਰ (ਯੂ ਟੀ), ਐਸ ਪੀਜ਼ ਜੋਤੀ ਯਾਦਵ ਅਤੇ ਮਨਪ੍ਰੀਤ ਸਿੰਘ, ਡੀ.ਡੀ.ਪੀ.ਓ ਅਮ੍ਰਿੰਤਪਾਲ ਸਿੰਘ ਚੌਹਾਨ ਤੇ ਡੀ.ਈ.ਓ ਡਾ.ਗਿੰਨੀ ਦੁੱਗਲ ਸ਼ਾਮਿਲ ਸਨ।

Exit mobile version