7 ਨਵੰਬਰ 2024: ਕੈਬਿਨਟ ਮੰਤਰੀ (Cabinet Minister) ਦਾ ਅਹੁਦਾ ਸੰਭਾਲਣ ਤੋਂ ਬਾਅਦ ਹੁਣ ਕੈਬਿਨਟ ਮੰਤਰੀ ਅਨਿਲ ਵਿੱਜ (Cabinet Minister Anil Vij) ਐਕਸ਼ਨ ‘ਚ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਉਹਨਾਂ ਪਹਿਲਾਂ ਟਰਾਂਸਪੋਰਟ ਮੰਤਰੀ ਹੁੰਦਿਆਂ ਬੱਸ ਸਟੈਂਡ ’ਤੇ ਛਾਪੇਮਾਰੀ ਕਰਕੇ ਅਫਸਰਾਂ ਦੀ ਖਿਚਾਈ ਕੀਤੀ, ਹੁਣ ਊਰਜਾ ਮੰਤਰੀ ਹੋਣ ਦੇ ਨਾਤੇ ਉਹ ਅਫਸਰਾਂ ਨੂੰ ਬਖਸ਼ਣ ਦੇ ਮੂਡ (mood) ਵਿੱਚ ਬਿਲਕੁਲ ਵੀ ਨਜਰ ਨਹੀਂ ਆ ਰਹੇ ਹਨ।
ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼
ਊਰਜਾ ਮੰਤਰੀ ਅਨਿਲ ਵਿੱਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਟਰਾਂਸਫਾਰਮਰ ਫੇਲ ਹੋਣ ਦੀ ਸੂਰਤ ਵਿੱਚ ਵਿਭਾਗ ਪੇਂਡੂ ਖੇਤਰਾਂ ਵਿੱਚ 2 ਘੰਟੇ ਅਤੇ ਸ਼ਹਿਰੀ ਖੇਤਰਾਂ ਵਿੱਚ 1 ਘੰਟੇ ਦੇ ਅੰਦਰ ਬਿਜਲੀ ਸਪਲਾਈ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਿਜਲੀ ਦੀਆਂ ਲਾਈਨਾਂ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਮੁਹੱਈਆ ਕਰਵਾਈਆਂ ਜਾਣ। ਵਿਜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਚੋਰੀ ਰੋਕਣ ਲਈ ਯੋਗ ਕਦਮ ਚੁੱਕੇ ਜਾਣ। ਜੇਕਰ ਕੋਈ ਖਪਤਕਾਰ ਬਿਜਲੀ ਚੋਰੀ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਬਿਜਲੀ ਲਾਈਨ ਦੇ ਨੁਕਸਾਨ ਨੂੰ ਘਟਾਉਣ ਲਈ ਪਹਿਲ ਦੇ ਨਾਲ ਵੱਖ-ਵੱਖ ਤਕਨੀਕੀ ਕਦਮ ਚੁੱਕੇ ਜਾਣ।