Site icon TheUnmute.com

Haryana News: ਕੈਬਿਨਟ ਮੰਤਰੀ ਅਨਿਲ ਵਿਜ ਵੱਲੋਂ 66 KV HVPN ਸਬ-ਸਟੇਸ਼ਨ ਦਾ ਉਦਘਾਟਨ

Anil Vij news

ਚੰਡੀਗੜ੍ਹ, 11 ਦਸੰਬਰ 2024: ਅੰਬਾਲਾ ਛਾਉਣੀ ਵਿਖੇ ਸਥਿਤ 66 ਕੇਵੀ ਐਚਵੀਪੀਐਨ ਸਬ-ਸਟੇਸ਼ਨ ਦੀ ਸਮਰੱਥਾ ਵਾਧੇ ਦਾ ਅੱਜ ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ (Anil Vij) ਨੇ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਊਰਜਾ ਦੇ ਖੇਤਰ ‘ਚ ਹਰਿਆਣਾ ਸਰਕਾਰ ਦੀਆਂ ਤਰਜੀਹਾਂ ਅਤੇ ਯੋਜਨਾਵਾਂ ਸਾਂਝੀਆਂ ਕੀਤੀਆਂ।

ਮੰਤਰੀ ਅਨਿਲ ਵਿਜ (Anil Vij) ਨੇ ਕਿਹਾ ਕਿ ਹਰਿਆਣਾ ਸਰਕਾਰ ਕੋਲੇ ‘ਤੇ ਨਿਰਭਰਤਾ ਘਟਾਉਣ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਕੇ ਊਰਜਾ ਦੇ ਖੇਤਰ ‘ਚ ਹਰਿਆਣਾ ਨੂੰ ਆਤਮ-ਨਿਰਭਰ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਪੇਂਡੂ ਖੇਤਰਾਂ ‘ਚ ਸੋਲਰ ਘਰ ਬਣਾਉਣ ਦੀ ਯੋਜਨਾ ਪਾਇਲਟ ਆਧਾਰ ’ਤੇ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਊਰਜਾ ਦੀ ਖਪਤ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਖਪਤਕਾਰਾਂ ਨੂੰ ਬਿਹਤਰ ਸਹੂਲਤ ਪ੍ਰਦਾਨ ਕਰਨ ਲਈ ਪ੍ਰੀ-ਪੇਡ ਮੀਟਰ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਸ ਪਹਿਲਕਦਮੀ ਨਾਲ ਨਾ ਸਿਰਫ਼ ਊਰਜਾ ਦੀ ਖਪਤ ‘ਤੇ ਕਾਬੂ ਪਾਇਆ ਜਾ ਸਕੇਗਾ ਸਗੋਂ ਖਪਤਕਾਰਾਂ ਨੂੰ ਬਿਜਲੀ ਬਿੱਲਾਂ ‘ਚ ਵੀ ਰਾਹਤ ਮਿਲੇਗੀ।

ਇਸ ਦੌਰਾਨ ਮੰਤਰੀ ਅਨਿਲ ਵਿਜ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਰਫੋਂ ਭਰੋਸਾ ਦਿੱਤਾ ਕਿ ਸੂਬੇ ‘ਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਮੰਤਰੀ ਨੇ ਇਲਾਕੇ ਦੇ ਲੋਕਾਂ ਨੂੰ ਊਰਜਾ ਖੇਤਰ ‘ਚ ਹੋ ਰਹੇ ਸੁਧਾਰਾਂ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸੂਬੇ ਨੂੰ ਊਰਜਾ ਦੇ ਖੇਤਰ ਵਿੱਚ ਮੋਹਰੀ ਬਣਾ ਦੇਵੇਗਾ।

Read More: Haryana News: ਪੰਕਜ ਅਗਰਵਾਲ ਨੂੰ ਦਿੱਤਾ ਸਕੂਲ ਸਿੱਖਿਆ ਬੋਰਡ ਭਿਵਾਨੀ ਦੇ ਚੇਅਰਮੈਨ ਦਾ ਵਾਧੂ ਚਾਰਜ

Exit mobile version