Anmol Gagan Mann

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ

ਮਾਨਸਾ 15 ਅਗਸਤ 2023: ਸੁਤੰਤਰਤਾ ਦਿਵਸ ਮੌਕੇ ਅੱਜ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਕਿਰਤ,ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਮਿਸ ਅਨਮੋਲ ਗਗਨ ਮਾਨ (Anmol Gagan Mann) ਵਲੋਂ ਅਦਾ ਕੀਤੀ ਗਈ। ਪਰੇਡ ਦੀ ਸੁਲਾਮੀ‌ ਲੈਣ ਤੋਂ ਬਾਅਦ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਮਾਨਸਾ ਦੀ ਧਰਤੀ ਨੂੰ ਲੋਕ ਲਹਿਰਾ ਨੂੰ ਜਨਮ ਦੇਣ ਵਾਲੀ ਪਵਿੱਤਰ ਧਰਤੀ ਹੈ, ਜਿਥੇ ਵੱਡੇ ਵੱਡੇ ਲੇਖਕ, ਬੁੱਧੀਜੀਵੀ, ਪ੍ਰਸਿੱਧ ਗਾਇਕ,ਪੱਤਰਕਾਰ ਅਤੇ ਨਾਟਕਕਾਰ ਪੈਦਾ ਹੋਏ ਹਨ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ ਦੇ ਪਛੜੇਪਣ ਨੂੰ ਦੂਰ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਜ਼ਿਲ੍ਹੇ ਦੀਆਂ ਬੱਚੀਆਂ ਨੇ ਪੜ੍ਹਾਈ ਦੇ ਖੇਤਰ ਵਿਚ ਇਸ ਵਾਰ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਮੋਹਰੀ ਸਥਾਨ ਹਾਸਲ ਕਰਕੇ ਨਾਮਣਾ ਖੱਟਿਆ ਹੈ ਅਤੇ ਇਥੋਂ ਦੀਆਂ ਦੋ ਧੀਆ ਨੇ ਵਿਸ਼ਵ ਪੱਧਰ ਉਤੇ ਤੀਰ ਅੰਦਾਜੀ ਅਤੇ ਪਿਸਟਲ ਸ਼ੂਟਿੰਗ ਵਿਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ।

ਇਸ ਮੌਕੇ ਉਨ੍ਹਾਂ (Anmol Gagan Mann) ਸੁਤੰਤਰਤਾ ਸੈਨਾਨੀਆਂ ਅਤੇ ਚੰਗੇ ਕਾਰਜਾਂ ਲਈ ਨਾਮਣਾ ਖੱਟਣ ਵਾਲਿਆਂ ਦਾ ਸਨਮਾਨ ਵੀ ਕੀਤਾ । ਇਸ ਮੌਕੇ ਮਾਨਸਾ ਦੇ ਵਿਧਾਇਕ ਵਿਜੈ ਸਿੰਗਲਾ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ,ਐਸ ਐਸ ਪੀ ਡਾ ਨਾਨਕ ਸਿੰਘ ਸਮੇਤ ਜ਼ੁਡੀਸ਼ੀਅਲ ਅਧਿਕਾਰੀਆਂ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਆਗੂ ਵੀ ਮੌਜੂਦ ਸਨ।

 

Scroll to Top