Site icon TheUnmute.com

ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਗੜ੍ਹਸ਼ੰਕਰ ‘ਚ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੁਲਾਕਾਤ

ARUNA

ਚੰਡੀਗੜ੍ਹ 13 ਨਵੰਬਰ 2021 : ਕੈਬਨਿਟ ਮੰਤਰੀ ਤੇ ਜਿਲ੍ਹਾ ਹੁਸ਼ਿਆਰਪੁਰ ਦੀ ਇੰਚਾਰਜ਼ ਅਰੁਣਾ ਚੌਧਰੀ ਵੱਲੋਂ ਅੱਜ ਰੈਸਟ ਹਾਊਸ ਗੜ੍ਹਸ਼ੰਕਰ ਵਿਖੇ ਰੱਖੀ ਗਈ ਵਿਸ਼ੇਸ਼ ਮੀਟਿੰਗ ਵਿਚ ਪੁੱਜੇ। ਇਸ ਮੌਕੇ ਹਲਕਾ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪਾਰਟੀ ਵਰਕਰ ਅਤੇ ਵੱਖ ਵੱਖ ਪਿੰਡਾਂ ਤੋਂ ਸਰਪੰਚ ਪੁੱਜੇ। ਇਸ ਮੌਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਇਕੱਲੇ ਇਕੱਲੇ ਵਰਕਰ ਨਾਲ ਮਿਲਕੇ ਹਲਕਾ ਗੜ੍ਹਸ਼ੰਕਰ ਦੇ ਹਾਲਾਤਾਂ ਵਾਰੇ ਪੁੱਛਗਿੱਛ ਕੀਤੀ ਅਤੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਿਆ ਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੁਣਾ ਚੌਧਰੀ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਤੋਂ ਇਲਾਕੇ ਦੀਆਂ ਸਮੱਸਿਆਵਾਂ ਨੂੰ ਸੁਣਿਆ ਹੈ, ਜਿਸ ਵਿੱਚ ਜਿਆਦਾਤਰ ਸਮੱਸਿਆਵਾਂ ਪੀਣ ਵਾਲੇ ਪਾਣੀ ਤੇ ਸੜਕਾਂ ਨਾਲ ਸਬੰਧਤ ਹਨ। ਜਿਸ ਸਬੰਧੀ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੇ ਜਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਹਨ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਣ ਲਈ ਵੀ ਲੋਕਾਂ ਵਿਚ ਵਿਚਰਨ ਲਈ ਕਿਹਾ ਹੈ।

Exit mobile version