ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੇਚੇਵਾਲ ਮੁੱਦੇ ‘ਤੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਚੰਡੀਗੜ੍ਹ, 28 ਮਾਰਚ 2025 : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ (barinder kumar goyal) ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ (balbir singh) ਸੀਚੇਵਾਲ ਵਿਰੁੱਧ ਕੀਤੀ ਗਈ ਬੇਲੋੜੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ।

ਸਿਫ਼ਰ ਕਾਲ ਦੌਰਾਨ ਬੋਲਦਿਆਂ  ਗੋਇਲ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਅਤੇ ਇਸ ਦੇ ਆਗੂ ਬਾਬਾ ਸੀਚੇਵਾਲ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰ ਰਹੇ ਹਨ, ਪਰ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਕਾਂਗਰਸ ਸਰਕਾਰ ਹੀ ਸੀ ਜਿਸਨੇ 29 ਦਸੰਬਰ, 2018 ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ (punjab state pollution control board) ਬੋਰਡ ਦਾ ਮੈਂਬਰ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਕਾਂਗਰਸੀ ਆਗੂਆਂ ਨੂੰ ਸਵਾਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਤ ਸੀਚੇਵਾਲ ਦੀ ਯੋਗਤਾ ‘ਤੇ ਸਵਾਲ ਕਿਉਂ ਨਹੀਂ ਉਠਾਏ।

ਉਨ੍ਹਾਂ ਕਿਹਾ ਕਿ ਇਹ ਆਗੂ ਅੱਜ ਸਿਰਫ਼ ਸਸਤੀ ਪ੍ਰਸਿੱਧੀ ਹਾਸਲ ਕਰਨ ਲਈ ਬਾਬਾ ਸੀਚੇਵਾਲ ਦੀ ਯੋਗਤਾ ‘ਤੇ ਸਵਾਲ ਉਠਾ ਰਹੇ ਹਨ, ਜਦੋਂ ਕਿ ਸਮੁੱਚਾ ਪੰਜਾਬ ਅਤੇ ਦੁਨੀਆ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਵਾਤਾਵਰਣ ਸੰਬੰਧੀ ਸੋਚ ਅਤੇ ਯੋਗਤਾ ਨੂੰ ਸਵੀਕਾਰ ਕਰਦੀ ਹੈ।

Read More: ਪੰਜਾਬ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ: ਮੁੱਖ ਮੰਤਰੀ

Scroll to Top