ਚੰਡੀਗ੍ਹੜ, 22 ਅਗਸਤ 2025: ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਪੰਜਾਬ ਸਰਕਾਰ ਦੀ ਤਰਫ਼ੋਂ ਮਲੋਟ ਹਲਕੇ ਦੇ ਵਿਕਾਸ ਕੰਮਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ ਹੈ |
ਇਸ ਮੌਕੇ ਕੈਬਿਨਟ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਸੰਬੰਧੀ ਪਿੰਡ ਦੀਆਂ ਮੰਡੀਆਂ ਦੇ ਨਵੀਨੀਕਰਨ ਕਰਨ ਸੰਬੰਧੀ 1.71 ਕਰੋੜ ਰੁਪਏ ਨਾਲ ਸਟੀਲ ਸ਼ੈੱਡ ਬਣਾਏ ਜਾ ਰਹੇ ਹਨ। ਦੂਜੇ ਪਾਸੇ ਪਿੰਡ ਥੇੜੀ ਦੇ ਪੰਚਾਇਤ ਘਰ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਕੀਤੇ ਗਏ ਹਨ, ਇਸ ਨਾਲ ਹੁਣ ਤੱਕ ਪ੍ਰਾਪਤ ਹੋਈ ਕੁੱਲ ਰਕਮ 26 ਲੱਖ ਰੁਪਏ ਹੋ ਚੁੱਕੀ ਹੈ।
ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਲੋਟ ‘ਚ ਕਰੀਬ10.12 ਕਰੋੜ ਰੁਪਏ ਦੀ ਲਾਗਤ ਨਾਲ ਗਲੀਆਂ ‘ਚ ਇੰਟਰਲਾਕ ਟਾਈਲਾਂ ਅਤੇ 2 ਹਜ਼ਾਰ ਸਟਰੀਟ ਲਾਈਟਾਂ ਲਗਾਉਣ ਦਾ ਕਾਰਜ ਆਰੰਭ ਕੀਤਾ ਜਾ ਰਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਿਹਤ ਸਹੂਲਤਾਂ, ਸਿੱਖਿਆ ਦਾ ਪੱਧਰ, ਸੜਕਾਂ ਦਾ ਸੁਧਾਰ ਅਤੇ ਰੋਸ਼ਨੀ ਵਰਗੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਤਾਂ ਜੋ ਹਰ ਆਮ ਪਰਿਵਾਰ ਨੂੰ ਅਸਲ ਲਾਭ ਮਿਲ ਸਕੇ। ਡਾ. ਬਲਜੀਤ ਕੌਰ ਨੇ ਆਪਣੇ ਦੌਰੇ ਦੌਰਾਨ ਪਿੰਡ ਤਰਖਾਣ ਵਾਲਾ ਦੇ ਸਰਕਾਰੀ ਸਕੂਲ ‘ਚ ਏਸੀ ਲਗਾ ਕੇ ਵਿਦਿਆਰਥੀਆਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ। ਇਸੇ ਪ੍ਰੋਗਰਾਮ ਦੌਰਾਨ ਲੋੜਵੰਦਾਂ ਨੂੰ ਵ੍ਹੀਲਚੇਅਰਾਂ ਵੀ ਵੰਡੀਆਂ।
Read More: ਬਜ਼ੁਰਗਾਂ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਬਲਜੀਤ ਕੌਰ