Site icon TheUnmute.com

ਅੱਖਾਂ ਦੇ ਮੁਫ਼ਤ ਜਾਂਚ ਕੈਂਪ ‘ਚ ਪੁੱਜੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਮਰੀਜ਼ਾਂ ਦੀਆਂ ਅੱਖਾਂ ਦਾ ਖ਼ੁਦ ਕੀਤਾ ਚੈੱਕਅਪ

Dr. Baljit Kaur

ਫਰੀਦਕੋਟ, 28 ਅਕਤੂਬਰ 2024: ਅੱਜ ਪੰਜਾਬ ਦੇ ਕੈਬਿਨਟ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਅੱਜ ਫਰੀਦਕੋਟ ਵਿਖੇ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.)” ਵੱਲੋਂ ਬਲਜੀਤ ਆਈ ਕੇਅਰ ਸੈਂਟਰ ਵਿਖੇ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ |

ਇਸ ਦੌਰਾਨ ਡਾ: ਬਲਜੀਤ ਕੌਰ ਨੇ ਡਾਕਟਰੀ ਟੀਮਾਂ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦਾ ਖੁਦ ਚੈੱਕ ਕੀਤਾ | ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਖੁਦ ਅੱਖਾਂ ਦੇ ਮਾਹਰ ਡਾਕਟਰ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਕਰ ਚੁੱਕੇ ਹਨ। ਅੱਜ ਵੀ ਉਨ੍ਹਾਂ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਖੁਦ ਡਾਕਟਰਾਂ ਦੀ ਟੀਮ ਨਾਲ ਬੈਠੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ।

ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ ਡਾ: ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹਾ ਉਨ੍ਹਾਂ ਦੇ ਪਰਿਵਾਰ ਵਾਂਗ ਹੈ ਅਤੇ ਉਹ ਹਮੇਸ਼ਾ ਹੀ ਇੱਥੋਂ ਦੇ ਲੋਕਾਂ ਪ੍ਰਤੀ ਸਮਰਪਿਤ ਹਨ | ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇ ਪਸਾਰ ਲਈ ਉਪਰਾਲੇ ਕਰ ਰਹੀ ਹੈ | ਇਸ ਤਰ੍ਹਾਂ ਦੇ ਸਮਾਜਿਕ ਅਤੇ ਮੈਡੀਕਲ ਕੈਂਪਾਂ ਰਾਹੀਂ ਸਿਹਤਮੰਦ ਸਮਾਜ ਦੀ ਉਸਾਰੀ ਵੱਲ ਕਦਮ ਪੁੱਟੇ ਜਾ ਰਹੇ ਹਨ।

ਅੱਜ ਦੇ ਮੁਫ਼ਤ ਜਾਂਚ ਕੈਂਪ ਲਗਾਉਣ ਵਾਲੀ ਸੰਸਥਾ ਦੇ ਮੁਖੀ ਨਰਿੰਦਰ ਸਿੰਘ ਸੰਧੂ ਨੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦਾ ਪੁੱਜਣ ‘ਤੇ ਸਵਾਗਤ ਕੀਤਾ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 400 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ ਹਨ।

Exit mobile version