ਨਿਯੁਕਤੀ ਪੱਤਰ

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਤਰਸ ਦੇ ਅਧਾਰ ’ਤੇ ਨਵੇਂ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 21 ਅਗਸਤ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ‘ਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਤਰਸ ਦੇ ਅਧਾਰ ’ਤੇ ਦਿੱਤੀਆਂ ਨੌਕਰੀਆਂ ਦਾ ਉਦੇਸ਼ ਉਨ੍ਹਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ, ਜਿਨ੍ਹਾਂ ਦੇ ਘਰ-ਪਰਿਵਾਰ ਦੇ ਮੁੱਖੀ ਦੀ ਅਚਾਨਕ ਮੌਤ ਕਾਰਨ ਉਹ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰਦੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਪ੍ਰਭਾਵਿਤ ਪਰਿਵਾਰ ਨੂੰ ਨਵੀਂ ਉਮੀਦ ਦਿੰਦੀ ਹੈ |

ਡਾ. ਬਲਜੀਤ ਕੌਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਕੇ ਨੌਜਵਾਨ ਵਰਗ ਨੂੰ ਹੌਸਲਾ ਦਿੱਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਰ੍ਹਾਂ ਦੀਆਂ ਨਿਯੁਕਤੀਆਂ ਨਾਲ ਇੱਕ ਪਾਸੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਦਾ ਹੈ ਤਾਂ ਦੂਜੇ ਪਾਸੇ ਵਿਭਾਗਾਂ ‘ਚ ਕੰਮ ਕਰਨ ਦੀ ਗਤੀ ਵੀ ਤੇਜ਼ ਹੋ ਜਾਂਦੀ ਹੈ।

Read More: ਮਿਸ਼ਨ ਰੋਜ਼ਗਾਰ: ਪੰਜਾਬ ਸਰਕਾਰ ਨੇ 271 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

Scroll to Top