ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਗਲਤੀ ਲੱਗਦੀ ਹੈ ਤਾਂ ਫੌਰੀ ਉਨ੍ਹਾਂ ਦੇ ਧਿਆਨ ‘ਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਕਾਰਜਾਂ ‘ਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਿਲ ਵੀ ਸੁਣੀਆਂ ਤੇ ਉਨ੍ਹਾਂ ‘ਚੋਂ ਕਈ ਮੌਕੇ ‘ਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
Read More: ਪੰਜਾਬ ’ਚ ਕਿਸਾਨਾਂ ਦਾ ਮੱਕੀ ਵੱਲ ਵਧਿਆ ਰੁਝਾਨ: ਗੁਰਮੀਤ ਸਿੰਘ ਖੁੱਡੀਆਂ