ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 7 ਕਿਲੋਮੀਟਰ ਲੰਬੀ ਭੂਮੀਗਤ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ 2025: ਪੰਜਾਬ ਸਰਕਾਰ (punjab sarkar) ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ, ਇਹ ਗੱਲ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. baljit kaur) ਨੇ ਅਬੋਹਰ ਬ੍ਰਾਂਚ ਨਹਿਰ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਭੂਮੀਗਤ ਪਾਈਪਲਾਈਨ (pipeline) ਦਾ ਨੀਂਹ ਪੱਥਰ ਰੱਖਣ ਮੌਕੇ ਕਹੀ।

ਉਨ੍ਹਾਂ ਕਿਹਾ ਕਿ ਇਸ ਭੂਮੀਗਤ ਪਾਈਪਲਾਈਨ ‘ਤੇ ਲਗਭਗ 2 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਪਾਈਪਲਾਈਨ ਲਗਭਗ 1300 ਏਕੜ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਪ੍ਰਦਾਨ ਕਰੇਗੀ ਅਤੇ ਇਸ ਨਾਲ ਖੇਤੀ ਦਾ ਚਿਹਰਾ ਬਦਲ ਜਾਵੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਖੇਤਰ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਰਕੇ ਖੇਤੀ ਲਈ ਲਾਭਦਾਇਕ ਨਹੀਂ ਹੈ, ਇਸ ਪਾਈਪਲਾਈਨ ਵਿਛਾਉਣ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਉਪਲਬਧ ਹੋ ਜਾਵੇਗਾ, ਇਹ ਪਾਣੀ ਨਾ ਸਿਰਫ਼ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਏਗਾ ਬਲਕਿ ਫ਼ਸਲਾਂ ਦੀ ਪੈਦਾਵਾਰ ਵਿੱਚ ਵੀ ਵਾਧਾ ਕਰੇਗਾ ਅਤੇ ਖੇਤੀਬਾੜੀ ਧੰਦੇ ਤੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ(bhagwant singh maan)  ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡ ਵਾਸੀਆਂ ਲਈ ਇਹ ਇੱਕ ਵੱਡਾ ਤੋਹਫ਼ਾ ਹੈ। ਇਸ ਨਾਲ ਪਿੰਡ ਵਾਸੀਆਂ ਦੀ ਪਿਛਲੇ 50 ਸਾਲਾਂ ਦੀ ਮੰਗ ਪੂਰੀ ਹੋ ਗਈ ਹੈ ਅਤੇ ਬੰਜਰ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਅਰਸ਼ਦੀਪ ਸਿੰਘ ਸਿੱਧੂ ਨਿੱਜੀ ਸਕੱਤਰ, ਚੇਅਰਮੈਨ ਜਗਦੇਵ ਸਿੰਘ ਬਾਮ, ਚੇਅਰਮੈਨ ਜਸ਼ਨ ਬਰਾੜ, ਕੁਲਵਿੰਦਰ ਬਰਾੜ ਬੁਲਾਰਾ, ਸਰਪੰਚ ਸੁਮਨ ਰਾਣੀ, ਨੇਤ ਰਾਮ, ਨੌਜਵਾਨ ਆਗੂ ਰਾਮ ਸਵਰੂਪ ਸ਼ੇਰਗੜ੍ਹ, ਹਰਪ੍ਰੀਤ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਅਕਾਸ਼ਦੀਪ ਪੰਚ, ਜਸਪ੍ਰੀਤ ਕੌਰ ਪੰਚ, ਪਵਨਦੀਪ ਕੌਰ ਪੰਚ, ਸੁਖਦੀਪ ਕੌਰ ਪੰਚ, ਗੁਰਰਾਜ ਸਿੰਘ ਪੰਚ, ਗੁਰਦੇਵ ਸਿੰਘ ਪੰਚ, ਰਾਜਦੀਪ ਸਿੰਘ ਪੰਚ ਆਦਿ ਹਾਜ਼ਰ ਸਨ। ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਵਿੰਦਰ ਸਿੰਘ ਤਰਖਾਣ ਵਾਲਾ, ਗੁਰਮੇਲ ਸਿੰਘ ਫੂਡ ਢਾਬਾ, ਰੁਪਿੰਦਰਪਾਲ ਸਿੰਘ, ਬੰਤਾ ਸਿੰਘ ਆਦਿ ਹਾਜ਼ਰ ਸਨ |

Read More: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ

Scroll to Top