Site icon TheUnmute.com

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ‘ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨ

Eye Operation

ਚੰਡੀਗੜ੍ਹ, 09 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਆਪ੍ਰੇਸ਼ਨ (Eye operation) ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ (DR. BALJIT KAUR) ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ (Eye operation) ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ। ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।

Exit mobile version