Gurmeet Singh Khudian

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ 8 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ, 22 ਜੁਲਾਈ 2025: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟਾਂ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਇਸਦੇ ਨਾਲ ਹੀ ਮਾਰਚ 2022 ਤੋਂ ਬਾਅਦ ਵਿਭਾਗ ‘ਚ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।

ਇਹ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੱਤਾ ਸੰਭਾਲਣ ਤੋਂ ਬਾਅਦ, ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ‘ਆਪ’ ਦੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ‘ਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲੋਕਾਂ ਨੂੰ ਮੁਸ਼ਕਿਲ ਰਹਿਤ ਸੇਵਾਵਾਂ ਪ੍ਰਦਾਨ ਕਰਨ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ 19 ਗ੍ਰੇਡ-4 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੂੰ ਕਲੈਰੀਕਲ ਪੱਧਰ ‘ਤੇ ਤਰੱਕੀ ਦਿੱਤੀ ਗਈ ਹੈ।

Read More: 500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ 5 ਲੱਖ ਏਕੜ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ : ਗੁਰਮੀਤ ਸਿੰਘ ਖੁੱਡੀਆਂ

Scroll to Top