ਚੰਡੀਗੜ, 17 ਫਰਵਰੀ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਵਿੱਢੀ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਵਿਭਾਗ ਦੇ 44 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ ।
ਪੰਜਾਬ ਭਵਨ ਵਿਖੇ ਆਯੋਜਿਤ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਨਿਯੁਕਤੀ ਪੱਤਰ ਸੌਂਪਦੇ ਹੋਏ, ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਨਵੇਂ ਨਿਯੁਕਤ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ।
ਪੰਜਾਬ ਭਵਨ ਵਿਖੇ ਕੈਬਿਨੇਟ ਮੰਤਰੀ ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ‘ਚ ਅੱਜ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਹਰਦੀਪ ਸਿੰਘ (Hardeep Singh Mundian) ਨੇ ਉਮੀਦ ਪ੍ਰਗਟ ਕੀਤੀ ਕਿ ਨਵ-ਨਿਯੁਕਤ ਉਮੀਦਵਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਅੱਜ ਕੁਝ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ ਪਰ ਇਹ ਪਰਿਵਾਰ ਨੂੰ ਸਰਕਾਰੀ ਨੌਕਰੀ ਦੇ ਕੇ ਉਨ੍ਹਾਂ ਦੀ ਮੱਦਦ ਕਰਨ ਦਾ ਇੱਕ ਨਿਮਾਣਾ ਜਿਹਾ ਯਤਨ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ, ਨੀਲਕੰਠ ਅਵਧ ਨੇ ਦੱਸਿਆ ਕਿ ਅੱਜ ਨਿਯੁਕਤ ਕੀਤੇ ਉਮੀਦਵਾਰਾਂ ‘ਚ 8 ਜੂਨੀਅਰ ਨਕਸ਼ਾ ਨਵੀਸ, 4 ਕਲਰਕ, 19 ਹੈਲਪਰ ਟੈਕਨੀਕਲ, 12 ਸੇਵਾਦਾਰ ਅਤੇ 1 ਚੌਕੀਦਾਰ ਸ਼ਾਮਲ ਹਨ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਮੌਜੂਦ ਸਨ।
Read More: Job: ਕੈਬਿਨਟ ਮੰਤਰੀ ਡਾ: ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੰਡੇ