Site icon TheUnmute.com

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਰੇਲਵੇ ਫਲਾਈਓਵਰ ਲੋਕ ਅਰਪਣ

Nangal Railway Flyover

ਨੰਗਲ, 21 ਸਤੰਬਰ 2023: ਹਰਜੋਤ ਸਿੰਘ ਬੈਂਸ ਕੈਬਿਨਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਦੇ ਅਣਥੱਕ ਯਤਨਾਂ ਨੂੰ ਅੱਜ ਬੂਰ ਪੈ ਗਿਆ ਹੈ। ਪਿਛਲੇ ਕਈ ਸਾਲਾ ਤੋਂ ਨੰਗਲ ਰੇਲਵੇ ਫਲਾਈ ਓਵਰ (Nangal Railway Flyover) ਰਾਹੀ ਆਉਣ ਜਾਣ ਦਾ ਸੁਪਨਾ ਦੇਖ ਰਹੇ ਇਲਾਕਾ ਵਾਸੀਆਂ ਲਈ ਅੱਜ ਦਾ ਦਿਨ ਇਤਿਹਾਸਕ ਬਣ ਗਿਆ ਹੈ, ਜਦੋਂ ਘੰਟਿਆ ਬੱਧੀ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਜੂਝਣ ਵਾਲੇ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਰੇਲਵੇ ਫਲਾਈ ਓਵਰ ਰਾਹੀ ਸੁਚਾਰੂ ਆਵਾਜਾਈ ਦੀ ਸਹੂਲਤ ਮਿਲ ਗਈ ਹੈ।

ਧਾਰਮਿਕ ਰਸਮਾਂ ਨਾਲ ਉਪਰੰਤ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਖੁੱਦ ਦੋ ਪਹੀਆ ਵਾਹਨ ਤੇ ਸਵਾਰ ਹੋ ਕੇ ਪੁੱਲ ਪਾਰ ਕੀਤਾ ਤੇ ਵੱਡੀ ਗਿਣਤੀ ਵਿੱਚ ਇਲਾਵਾ ਵਾਸੀਆਂ ਨੂੰ ਇਨ੍ਹਾਂ ਖੁਸ਼ੀ ਦੇ ਪਲਾ ਦਾ ਗਵਾਹ ਬਣਾਇਆ, ਜਿਸ ਨਾਲ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਫਲਾਈਓਵਰ (Nangal Railway Flyover) ਦਾ ਸੁਪਨਾ ਅੱਜ ਸਾਕਾਰ ਹੋ ਗਿਆ ਹੈ। ਨੰਗਲ ਸ਼ਹਿਰ ਦੇ ਵਾਸੀ ਅਤੇ ਆਸ ਪਾਸ ਪਿੰਡਾਂ ਦੇ ਲੋਕ ਤਕਰੀਬਨ ਪਿਛਲੇ 6 ਸਾਲਾਂ ਤੋਂ ਲੰਬਾ ਸੰਤਾਪ ਝੱਲ ਰਹੇ ਸਨ। ਚੰਡੀਗੜ੍ਹ ਤੋਂ ਨੰਗਲ ਵਾਲੀ ਸਾਈਡ ਸੁਰੂ ਕਰ ਦਿੱਤੀ ਹੈ। ਟ੍ਰੈਫਿਕ ਮਾਹਿਰਾ ਦੀ ਸਹਿਮਤੀ ਤੋਂ ਬਾਅਦ ਦੂਜੀ ਸਾਈਡ ਵੀ ਜਲਦੀ ਸੁਰੂ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭੂਰੀ ਚੌਂਕ ਅਤੇ ਜਵਾਹਰ ਮਾਰਕੀਟ ਵਾਲਾ ਪੁੱਲ ਨਵਾਂ ਬਣਾਉਣ ਜਾ ਰਹੇ ਹਾਂ, ਪੂਰੇ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਸੁਪਨਾ ਜਲਦੀ ਸਾਕਾਰ ਹੋਵੇਗਾ।

ਸੈਰ-ਸਪਾਟਾ ਲਈ ਇਸ ਇਲਾਕੇ ਨੂੰ ਪ੍ਰਫੁੱਲਿਤ ਕਰਨ ਲਈ ਸੰਭਾਵਨਾਵਾ ਤਲਾਸ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਸੁਰੂ ਹੋ ਜਾਣ ਨਾਲ ਨੰਗਲ ਦਾ ਵਪਾਰ ਕਾਰੋਬਾਰ ਹੋਰ ਲਿਸ਼ਕ ਜਾਵੇਗਾ। ਹਿਮਾਚਲ ਪ੍ਰਦੇਸ਼ ਤੋ ਪੰਜਾਬ ਆਉਣ ਜਾਣ ਵਾਲੇ ਲੋਕ ਟ੍ਰੈਫਿਕ ਜਾਮ ਦੀ ਜਿਸ ਸਮੱਸਿਆ ਨਾਂਲ ਘੰਟਿਆ ਬੱਧੀ ਜੂਝਦੇ ਸਨ, ਉਹ ਹੁਣ ਖਤਮ ਹੋ ਗਈ ਹੈ। ਵਾਹਨਾ ਦੀ ਸੁਚਾਰੂ ਆਵਾਜਾਈ ਇਸ ਇਲਾਕੇ ਲਈ ਵਰਦਾਨ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾ ਤੋਂ ਇਸ ਰੇਲਵੇ ਫਲਾਈ ਓਵਰ ਨੂੰ ਮੁਕੰਮਲ ਕਰਨ ਦੀ ਉਡੀਕ ਜਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ, ਜਦੋਂ ਕਿ ਇਸ ਫਲਾਈ ਓਵਰ ਦੇ ਨਿਰਮਾਣ ਵਿੱਚ ਵੱਡੇ ਅੜਿੱਕੇ ਅਤੇ ਪ੍ਰਵਾਨਗੀਆਂ ਲਈ ਕੋਈ ਯਤਨ ਨਹੀ ਕੀਤੇ ਗਏ। ਅਸੀ ਪਿਛਲੇ ਡੇਢ ਸਾਲ ਵਿੱਚ ਦਰਜਨਾ ਬੈਠਕਾਂ ਕੀਤੀਆਂ, ਕਈ ਵਾਰ ਕੇਂਦਰ ਅਤੇ ਰੇਲਵੇ ਮੰਤਰਾਲੇ ਨਾਲ ਸੰਪਰਕ ਕਰਕੇ ਅੜਿੱਕੇ ਦੂਰ ਕਰਵਾਏ, ਦਰਜਨਾਂ ਵਾਰ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਅੱਜ ਨੰਗਲ ਤੇ ਆਸ ਪਾਸ ਦੇ ਲੋਕਾਂ ਨਾਲ ਵਾਅਦਾ ਪੂਰਾ ਕਰਨ ਦੀ ਖੁਸ਼ੀ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਰੇਲਵੇ ਫਲਾਈ ਓਵਰ ਇਲਾਕੇ ਲਈ ਲਾਈਫ ਲਾਈਨ ਬਣ ਗਿਆ ਹੈ।

ਇਸ ਮੌਕੇ ਡਾ.ਸੰਜੀਵ ਗੌਤਮ,ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਟਰੱਕ ਯੂਨੀਅਨ ਪ੍ਰਧਾਨ ਰੋਹਿਤ ਕਾਲੀਆ, ਸੋਹਣ ਸਿੰਘ ਬੈਂਸ, ਸਤੀਸ਼ ਚੋਪੜਾ ਬਲਾਕ ਪ੍ਰਧਾਨ,ਬਲਵਿੰਦਰ ਕੌਰ ਬੈਂਸ,ਦਲਜੀਤ ਸਿੰਘ ਕਾਕਾ ਨਾਨਗਰਾ, ਪੱਮੂ ਢਿੱਲੋਂ, ਜੱਗਾ ਬਹਿਲੂ, ਸੁਰਿੰਦਰ ਸਿੰਘ ਢਿੱਲੋਂ,ਰਾਜੂ ਅਰੋੜਾ,ਹਰਦੀਪ ਬਰਾਰੀ,ਮੋਹਿਤ ਪੂਰੀ, ਯੱਗਿਆ ਦੱਤ ਹਾਜਰ ਸਨ।

Exit mobile version