Harjot Singh Bains

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ

ਚੰਡੀਗੜ੍ਹ, 26 ਸਤੰਬਰ 2024: ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ | ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਇਸ ਕਾਰਜ ਦਾ ਆਰੰਭ ਕਰਵਾਇਆ ਹੈ | ਇਸ ਸੰਬੰਧੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਰੀਬ 7 ਦਹਾਕਿਆਂ ਤੋਂ ਆਵਾਜਾਈ ਦੀਆਂ ਸਹੂਲਤਾਂ ਨਾ ਹੋਣ ਕਾਰਨ ਇਲਾਕੇ ਦੇ ਚੰਗਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ |

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਤਾਰਾਪੁਰ ਤੋਂ ਸਮਲਾਹ ਤੱਕ 7 ਕਿਲੋਮੀਟਰ ਲੰਬੀ 12 ਫੁੱਟੀ ਚੌੜੀ ਸੜਕ ਪੰਜਾਬ ਸਰਕਾਰ ਵੱਲੋਂ ਪਿੰਡ ਚੰਗਰ ਵਾਸੀਆਂ ਲਈ ਕਾਫੀ ਸਮਾਂ ਪਹਿਲਾਂ ਬਣਾਈ ਗਈ ਸੀ ਪਰ ਮੌਜੂਦਾ ਸਮੇਂ ਇਸ ’ਤੇ ਪੈਦਲ ਚੱਲਣਾ ਬਹੁਤ ਮੁਸ਼ਕਿਲਾ ਹੋ ਗਿਆ ਹੈ।

ਇਸ ਲਈ ਇਸ ਸੜਕ ਦੀ ਮੁਰੰਮਤ ਕਰਕੇ ਇਸ ਨੂੰ 18 ਫੁੱਟ ਚੌੜਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਕੰਮ ’ਤੇ 2.99 ਕਰੋੜ ਰੁਪਏ ਖਰਚੇ ਜਾਣਗੇ ਅਤੇ ਇਹ ਸੜਕ 6 ਮਹੀਨਿਆਂ ‘ਚ ਬਣ ਕੇ ਪਿੰਡ ਚੰਗਰ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮਾਰਗ ਦੇ ਬਣਨ ਨਾਲ ਇਲਾਕੇ ਦੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਤੱਕ ਨਿਰਵਿਘਨ ਪਹੁੰਚ ਹੋਵੇਗੀ।

ਵਰਨਣਯੋਗ ਹੈ ਕਿ ਤਾਰਾਪੁਰ ਤੋਂ ਲੈ ਕੇ ਸਮਲਾਹ ਤੱਕ ਚੰਗਰ ਦਾ ਇਲਾਕਾ ਹਿਮਾਚਲ ਪ੍ਰਦੇਸ਼-ਪੰਜਾਬ ਸਰਹੱਦ ਨਾਲ ਲੱਗਦਾ ਹੈ। ਇਸ ਅਰਧ-ਪਹਾੜੀ ਖੇਤਰ ‘ਚ ਆਵਾਜਾਈ ਦੀਆਂ ਸੁਚਾਰੂ ਸਹੂਲਤਾਂ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Read more: IND vs BAN: ਭਾਰਤ-ਬੰਗਲਾਦੇਸ਼ ਵਿਚਾਲੇ ਭਲਕੇ ਦੂਜਾ ਟੈਸਟ ਮੈਚ, ਟੁੱਟਣਗੇ ਇਹ ਵੱਡੇ ਰਿਕਾਰਡ ?

ਉਨ੍ਹਾਂ ਦੱਸਿਆ ਕਿ ਇੱਥੋਂ ਤੱਕ ਕਿ 12 ਫੁੱਟ ਚੌੜੀ ਸੜਕ ਵੀ ਆਵਾਜਾਈ ਲਈ ਠੀਕ ਨਹੀਂ ਸੀ ਪਰ ਅੱਜ ਇਸ ਸੜਕ ਨੂੰ 18 ਫੁੱਟ ਚੌੜੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸ੍ਰੀ ਬੈਂਸ ਦੇ ਇਸ ਉਪਰਾਲੇ ਦੀ ਚੰਗਰ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਸੜਕ ਦੇ ਬਣਨ ਨਾਲ ਬੈਂਸ (Harjot Singh Bains) ਵੱਲੋਂ ਚੰਗਰ ਵਾਸੀਆਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਹੁੰਦੀ ਨਜ਼ਰ ਆ ਰਹੀ ਹੈ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਤਾਰਾਪੁਰ ਤੋ ਸਮਲਾਹ ਤੱਕ ਚੰਗਰ ਦਾ ਇਲਾਕਾ ਹੈ ਜੋ ਕਿ ਹਿਮਾਚਲ ਪ੍ਰਦੇਸ਼ – ਪੰਜਾਬ ਦੀ ਹੱਦ ਨਾਲ ਲੱਗਦਾ ਹੈ, ਇਸ ਨੀਮ ਪਹਾੜੀ ਖੇਤਰ ਵਿੱਚ ਆਵਾਜਾਈ ਦੀ ਸੁਚਾਰੂ ਸਹੂਲਤ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ 12 ਫੁੱਟ ਚੋੜੀ ਸੜਕ ਵੀ ਆਵਾਜਾਈ ਦੇ ਯੋਗ ਨਹੀ ਹੈ ਪ੍ਰੰਤੂ ਅੱਜ ਇਸ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਕੰਮ ਦੀ ਸੁਰੂਆਤ ਕਰਵਾਈ ਗਈ ਹੈ। ਚੰਗਰ ਵਾਸੀਆਂ ਵੱਲੋਂ ਹਰਜੋਤ ਸਿੰਘ ਬੈਂਸ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ, ਇਸ ਸੜਕ ਦੇ ਬਣਨ ਨਾਲ ਹਰਜੋਤ ਬੈਂਸ ਵੱਲੋਂ ਚੰਗਰ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਬੂਰ ਪੈਣ ਲੱਗਾ ਹੈ ਜਿਸ ਦੀ ਖੂਬ ਪ੍ਰਸੰਸ਼ਾ ਹੋ ਰਹੀ ਹੈ।

Scroll to Top